ਸੁਖਪਾਲ ਸਿੰਘ ਖਹਿਰਾ ਦੇ ਘਰ ‘ED’ ਦਾ ਛਾਪਾ

by vikramsehajpal

ਚੰਡੀਗੜ੍ਹ,(ਦੇਵ ਇੰਦਰਜੀਤ) :ਸੁਖਪਾਲ ਸਿੰਘ ਖਹਿਰਾ ਦੇ ਚੰਡੀਗੜ੍ਹ ਵਿੱਚ ਸੈਕਟਰ-5 ਸਥਿਤ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ ਛਾਪਾ ਮਾਰਿਆ। ਇਹ ਰੇਡ ਸਵੇਰੇ ਲਗਭਗ 7.30 ਵਜੇ ਦੇ ਕਰੀਬ ਮਾਰੀ ਗਈ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ 'ਤੇ ਮਨੀ ਲਾਂਡ੍ਰਿੰਗ ਦੇ ਕੇਸ ਵਿੱਚ ਇਹ ਛਾਪਾ ਮਾਰਿਆ ਗਿਆ ਹੈ।

ਕਿਹਾ ਜਾ ਰਿਹਾ ਹੈ ਕਿ ਈਡੀ ਦਾ ਇਹ ਛਾਪਾ ਕਿਸਾਨੀ ਅੰਦੋਲਨ ਕਰਕੇ ਵੀ ਵਿਧਾਇਕ ਦੇ ਘਰ 'ਤੇ ਮਾਰਿਆ ਗਿਆ ਹੈ ਕਿਉਂਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ ਦੀ ਹਿਮਾਇਤ ਕਰਦੇ ਰਹੇ ਹਨ ਅਤੇ ਨਵਰੀਤ ਸਿੰਘ ਕੇਸ ਵਿੱਚ ਵੀ ਉਹ ਅਹਿਮ ਭੂਮਿਕਾ ਨਿਭਾ ਰਹੇ ਹਨ। ਫਿਲਹਾਲ ਪੁਲਿਸ ਅਧਿਕਾਰੀਆਂ ਵੱਲੋਂ ਡਾਕੂਮੈਂਟਸ ਖੰਗਾਲ ਜਾ ਰਹੇ ਹਨ। ਉਨ੍ਹਾਂ ਦੇ ਪੂਰੇ ਘਰ ਨੂੰ ਸੀਲ ਕਰ ਦਿੱਤਾ ਗਿਆ ਹੈ, ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ।