ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਕੂਲ ਆਫ ਐਮੀਨੈਂਸ ਦਾ ਕੀਤਾ ਦੌਰਾ

by nripost

ਮੋਹਾਲੀ (ਰਾਘਵ): ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਮਾਪੇ-ਅਧਿਆਪਕ ਮਿਲਣੀ (PTM) ਤਹਿਤ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮੋਹਾਲੀ ਵਿਖੇ ਸਕੂਲ ਆਫ ਐਮੀਨੈਂਸ ਦਾ ਦੌਰਾ ਕੀਤਾ ਗਿਆ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਹਰਜੋਤ ਬੈਂਸ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਸਮਾਂ ਹੁੰਦਾ ਸੀ, ਜਦੋਂ ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ਭੇਜਣ ਤੋਂ ਡਰਦੇ ਸੀ ਪਰ ਮਾਨ ਸਰਕਾਰ ਨੇ ਸਕੂਲਾਂ 'ਚ ਸੁਰੱਖਿਆ ਦੇ ਪ੍ਰਬੰਧ ਮਜ਼ਬੂਤ ਕਰਕੇ ਮਾਪਿਆਂ ਦਾ ਇਹ ਡਰ ਖ਼ਤਮ ਕਰ ਦਿੱਤਾ ਹੈ।

ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਵੱਲ ਅਤੇ ਬੱਚਿਆਂ ਦੇ ਭਵਿੱਖ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਇੱਥੇ ਮਾਪਿਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਬੈਂਸ ਨੇ ਕਿਹਾ ਕਿ 2022 ਤੋਂ ਬਾਅਦ ਪੰਜਾਬ ਦੇ ਸਿੱਖਿਆ ਢਾਂਚ 'ਚ ਬਹੁਤ ਵੱਡਾ ਬਦਲਾਅ ਆਇਆ ਹੈ। ਅੱਜ ਪੰਜਾਬ ਦੇ 99 ਫ਼ੀਸਦੀ ਸਕੂਲਾਂ 'ਚ ਚਾਰ-ਦੀਵਾਰੀ ਦਾ ਪ੍ਰਬੰਧ ਹੈ। ਪੰਜਾਬ ਦੇ ਕਿਸੇ ਵੀ ਸਰਕਾਰੀ ਸਕੂਲ ਦਾ ਬੱਚਾ ਜ਼ਮੀਨ 'ਤੇ ਨਹੀਂ ਬੈਠਦਾ ਅਤੇ ਇਸ ਦੇ ਨਾਲ ਹੀ 100 ਫ਼ੀਸਦੀ ਸਕੂਲਾਂ 'ਚ ਬੱਚਿਆਂ ਲਈ ਸਾਫ-ਸੁਥਰੇ ਬਾਥਰੂਮ ਹਨ। ਪੰਜਾਬ ਦੇ 17 ਹਜ਼ਾਰ ਤੋਂ ਵੱਧ ਸਕੂਲਾਂ 'ਚ ਇੰਟਰਨੈੱਟ ਦੀ ਸਹੂਲਤ ਦਿੱਤੀ ਗਈ ਹੈ। 5000 ਸਕੂਲਾਂ 'ਚ ਸੋਲਰ ਪੈਨਲ ਲਾਏ ਗਏ ਹਨ। ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਆਉਣ ਵਾਲੇ ਸਮਿਆਂ 'ਚ ਪੰਜਾਬ ਸਿੱਖਿਆ ਦੇ ਖੇਤਰ 'ਚ ਵੱਡੀਆਂ ਪੁਲਾਂਘਾਂ ਪੁੱਟੇਗਾ।

More News

NRI Post
..
NRI Post
..
NRI Post
..