ਸਿੱਖਿਆ ਮੰਤਰੀ ਦਾ ਲੁਧਿਆਣਾ ITI ਦਾ ਅਚਨਚੇਤ ਦੌਰਾ, ਨੋਟਿਸ ਜਾਰੀ

by jaskamal

ਪੱਤਰ ਪ੍ਰੇਰਕ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅੱਜ ਲੁਧਿਆਣਾ ਪੁੱਜੇ, ਜਿੱਥੇ ਉਨ੍ਹਾਂ ਨੇ ਆਈ.ਟੀ.ਆਈ. ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਸਿੱਖਿਆ ਮੰਤਰੀ ਨੇ ਬੱਚਿਆਂ ਅਤੇ ਸਟਾਫ਼ ਨਾਲ 3 ਘੰਟੇ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਸ ਪਾਸੇ ਧਿਆਨ ਨਾ ਦੇਣ ਕਾਰਨ ਅੱਜ 19 ਏਕੜ ਵਿੱਚ ਫੈਲੀ ਇਹ ਆਈ.ਟੀ.ਆਈ ਕੰਮ ਨਹੀਂ ਕਰ ਰਹੀ। ਹਾਲਤ ਕਾਫੀ ਤਰਸਯੋਗ ਹੈ।

ਜਾਣਕਾਰੀ ਅਨੁਸਾਰ ਇਸ ਦੌਰਾਨ ਉਨ੍ਹਾਂ ਨੇ ਸਮੇਂ ਸਿਰ ਨਾ ਪਹੁੰਚਣ ਵਾਲੇ ਗੈਰ-ਹਾਜ਼ਰ ਟਰੇਨਰ ਅਤੇ ਸਟਾਫ਼ ਮੈਂਬਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਇਸ ਦੌਰਾਨ ਸਿੱਖਿਆ ਮੰਤਰੀ ਨੇ ਐਲਾਨ ਕੀਤਾ ਕਿ ਇਸ ਨੂੰ ਜ਼ਿਲ੍ਹੇ ਵਿੱਚ ਇੱਕ ਮਹਾਨ ਆਈ.ਟੀ.ਆਈ.