‘ਪੰਜਾਬ ਬੰਦ’ ਦੀ ਕਾਲ ਦਾ ਅਸਰ ਜਲੰਧਰ ‘ਚ, ਸਖ਼ਤ ਸੁਰੱਖਿਆ ਦੇ ਪ੍ਰਬੰਧ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਣੀਪੁਰ 'ਚ ਹੋਈ ਹਿੰਸਾ ਨੂੰ ਲੈ ਕੇ ਈਸਾਈ ਭਾਈਚਾਰੇ ਸਣੇ ਵੱਖ- ਵੱਖ ਧਾਰਮਿਕ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਸੀ। ਇਸ ਕਾਲ ਹੁਣ ਦਾ ਪੰਜਾਬ ਜਲੰਧਰ 'ਚ ਵੀ ਅਸਰ ਦੇਖਣ ਨੂੰ ਮਿਲ ਰਿਹਾ ਹੈ ।ਦੱਸਿਆ ਜਾ ਰਿਹਾ ਜਲੰਧਰ 'ਚ ਜ਼ਿਆਦਾਤਰ ਬਾਜ਼ਾਰ ਬੰਦ ਹਨ, ਹਾਈਵੇਅ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉੱਥੇ ਪੰਜਾਬ ਬੰਦ ਦੇ ਸੱਦੇ ਨੂੰ ਦੇਖਦੇ ਹੋਏ ਸਰਕਾਰੀ ਸਕੂਲ ਤੇ ਕਾਲਜ ਬੰਦ ਕਰਨ ਦਾ ਐਲਾਨ ਕੀਤਾ ਗਿਆ ਪਰ ਹੁਣ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਾਈਵੇਟ ਸਕੂਲ ਵੀ ਬੰਦ ਕਰ ਦਿੱਤੇ ਗਏ ਹਨ।

ਸਮਰਥਕਾਂ ਨੇ ਕਿਹਾ ਕਿ ਉਹ ਸ਼ਾਂਤੀਪੂਰਨ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਤੇ ਮੈਡੀਕਲ ਸਹੂਲਤਾਂ ਵਰਗੀਆਂ ਸੇਵਾਵਾਂ ਨੂੰ ਛੋਟ ਦਿੱਤੀ ਗਈ ਹੈ ।ਬੰਦ ਦੌਰਾਨ ਫਾਇਰ ਬ੍ਰਿਗੇਡ ,ਐਂਬੂਲੈਸ ਤੇ ਡਿਊਟੀ 'ਤੇ ਮੌਜੂਦ ਅਧਿਕਾਰੀਆਂ ਦੇ ਵਾਹਨਾਂ ਨੂੰ ਨਹੀ ਰੋਕਿਆ ਜਾਵੇਗਾ । ਮਣੀਪੁਰ ਘਟਨਾ ਸਬੰਧੀ ਜਲੰਧਰ ਤੇ ਲੁਧਿਆਣਾ 'ਚ ਵੱਡੇ ਪੱਧਰ ਤੇ ਧਰਨਾ ਪ੍ਰਦਰਸ਼ਨ ਹੋ ਰਿਹਾ ਹੈ ।