
ਨਿਊਜ਼ ਡੈਸਕ : ਦਿੱਲੀ ਸਮੇਤ ਦੇਸ਼ ਭਰ 'ਚ ਚੰਨ ਨਜ਼ਰ ਆਉਣ ਤੋਂ ਬਾਅਦ ਮੁਸਲਿਮ ਭਾਈਚਾਰੇ ਦੇ ਲੋਕ ਈਦ ਦਾ ਤਿਉਹਾਰ ਮਨਾ ਰਹੇ ਹਨ। ਅੱਜ ਰਮਜ਼ਾਨ ਦੇ ਪਵਿੱਤਰ ਮਹੀਨੇ ਦਾ ਆਖਰੀ ਦਿਨ ਹੈ। ਦੇਸ਼ ਦੇ ਸਾਰੇ ਨੇਤਾ ਇਸ ਦਿਨ ਦੇਸ਼ਵਾਸੀਆਂ ਨੂੰ ਈਦ ਦੀ ਵਧਾਈ ਦੇ ਰਹੇ ਹਨ। ਇਸ ਸਿਲਸਿਲੇ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸਮੇਤ ਹੋਰ ਨੇਤਾਵਾਂ ਨੇ ਟਵੀਟ ਕਰਕੇ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਈਦ-ਉਲ-ਫਿਤਰ ਦੀਆਂ ਸ਼ੁਭਕਾਮਨਾਵਾਂ। ਇਹ ਸ਼ੁਭ ਅਵਸਰ ਸਾਡੇ ਸਮਾਜ ਵਿੱਚ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਵਧਾਏਗਾ। ਮੈਂ ਸਾਰੇ ਦੇਸ਼ਵਾਸੀਆਂ ਦੀ ਚੰਗੀ ਸਿਹਤ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕਰਦਾ ਹਾਂ। ਇਸ ਦੇ ਨਾਲ ਹੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਈਦ ਮੁਬਾਰਕ! ਇਹ ਪਵਿੱਤਰ ਤਿਉਹਾਰ ਪਿਆਰ ਦੀ ਭਾਵਨਾ ਪੈਦਾ ਕਰੇ, ਅਤੇ ਸਾਨੂੰ ਸਾਰਿਆਂ ਨੂੰ ਭਾਈਚਾਰੇ ਅਤੇ ਸਦਭਾਵਨਾ ਦੇ ਬੰਧਨ ਵਿੱਚ ਬੰਨ੍ਹੇ।