ਬਜ਼ੁਰਗਾਂ ਨੂੰ ਮਿਲੇਗੀ ਹਸਪਤਾਲਾਂ ‘ਚ ਇਲਾਜ ਦੀ ਪਹਿਲ :ਸੁਪਰੀਮ ਕੋਰਟ

by vikramsehajpal

ਦਿੱਲੀ,(ਦੇਵ ਇੰਦਰਜੀਤ) :ਸੀਨੀਅਰ ਨਾਗਰਿਕਾਂ ਦੇ ਕੋਰੋਨਾ ਤੋਂ ਪ੍ਰਭਾਵਿਤ ਹੋਣ ਦੀ ਵਧ ਆਸ਼ੰਕਾ ਨੂੰ ਦੇਖਦੇ ਹੋਏ ਹੁਕਮ ਦਿੱਤਾ ਗਿਆ ਹੈ। ਇਸ ਮਾਮਲੇ ’ਚ ਸੀਨੀਅਰ ਐਡਵੋਕੇਟ ਅਸ਼ਵਨੀ ਕੁਮਾਰ ਨੇ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਨੇ ਬੁਢਾਪਾ ਪੈਸ਼ਨ ਨੂੰ ਲੈ ਕੇ ਕੋਰਟ ’ਚ ਆਪਣੀ ਪਟੀਸ਼ਨ ਦਾਇਰ ਕਰਵਾਈ ਸੀ ਜਿਸ ’ਤੇ ਸੁਪਰੀਮ ਕੋਰਟ ਨੇ ਅੱਜ ਇਹ ਹੁਕਮ ਜਾਰੀ ਕੀਤਾ। ਅਸ਼ਵਨੀ ਕੁਮਾਰ ਨੇ ਇਹ ਵੀ ਦੱਸਿਆ ਕਿ ਓਡੀਸ਼ਾ ਤੇ ਪੰਜਾਬ ਨੂੰ ਛੱਡ ਕੇ ਕਿਸੇ ਹੋਰ ਸੂਬੇ ਨੂੰ ਪਹਿਲ ਦੇਣ ਦੇ ਹੁਕਮ ਦਿੱਤੇ ਗਏ ਨਿਰਦੇਸ਼ ’ਤੇ ਕੋਈ ਕਦਮ ਨਹੀਂ ਚੁੱਕਿਆ ਹੈ। ਸੁਪਰੀਮ ਕੋਰਟ ਨੇ ਇਸ ਲਈ ਹੋਰ ਸੂਬਿਆਂ ਨੂੰ ਤਿੰਨ ਹਫ਼ਤਿਆਂ ਦਾ ਸਮਾਂ ਦਿੱਤਾ ਤੇ ਜਵਾਬ ਦੇਣ ਦਾ ਹੁਕਮ ਜਾਰੀ ਕੀਤਾ ਹੈ।ਸੁਪਰੀਮ ਕੋਰਟ ਨੇ ਕਿਹਾ ਸੀ ਕਿ ਬਜ਼ੁਰਗ ਲੋਕਾਂ ਦੇ ਕੋਰੋਨਾ ਵਾਇਰਸ ਸੰਕ੍ਰਮਣ ਤੋਂ ਇਨਫੈਕਟਿਡ ਹੋਣ ਦੀ ਜ਼ਿਆਦਾ ਸੰਭਾਵਨਾ ਨੂੰ ਦੇਖਦੇ ਹੋਏ ਸਰਕਾਰੀ ਹਸਪਤਾਲਾਂ ’ਚ ਇਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਭਰਤੀ ਕਰਨਾ ਚਾਹੀਦਾ ਹੈ। ਹਸਪਤਾਲ ਦਾ ਪ੍ਰਸ਼ਾਸਨ ਇਨ੍ਹਾਂ ਦੀਆਂ ਪਰੇਸ਼ਾਨੀਆਂ ਦੇ ਹੱਲ ਲਈ ਤਤਕਾਲ ਕਦਮ ਚੁੱਕੇ।