ਚੋਣ ਕਮਿਸ਼ਨ ਨੇ ਪੰਜਾਬ ਸਣੇ 5 ਸੂਬਿਆਂ ‘ਚ ਐਗਜ਼ਿਟ ਪੋਲ ‘ਤੇ 7 ਮਾਰਚ ਤਕ ਲਾਈ ਰੋਕ

by jaskamal

ਨਿਊਜ਼ ਡੈਸਕ (ਜਸਕਮਲ) : ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਪੰਜ ਰਾਜਾਂ- ਉੱਤਰ ਪ੍ਰਦੇਸ਼, ਪੰਜਾਬ, ਗੋਆ, ਉੱਤਰਾਖੰਡ ਤੇ ਮਨੀਪੁਰ- ਲਈ ਐਗਜ਼ਿਟ ਪੋਲਾਂ 'ਤੇ ਪਾਬੰਦੀ ਲਗਾ ਦਿੱਤੀ ਹੈ, ਜੋ ਆਉਣ ਵਾਲੇ ਦਿਨਾਂ 'ਚ ਚੋਣਾਂ ਹੋਣਗੀਆਂ। 28 ਜਨਵਰੀ ਨੂੰ ਇਕ ਹੁਕਮ 'ਚ, ਚੋਣ ਕਮਿਸ਼ਨ ਨੇ ਲਿਖਿਆ, ਕੋਈ ਵੀ ਵਿਅਕਤੀ ਕੋਈ ਐਗਜ਼ਿਟ ਪੋਲ ਨਹੀਂ ਕਰਵਾਏਗਾ ਅਤੇ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਨੂੰ ਛਾਪਣ ਜਾਂ ਕਿਸੇ ਹੋਰ ਤਰੀਕੇ ਨਾਲ ਪ੍ਰਕਾਸ਼ਿਤ ਜਾਂ ਪ੍ਰਚਾਰ ਨਹੀਂ ਕਰੇਗਾ।

ਐਗਜ਼ਿਟ ਪੋਲ ਦੇ ਪ੍ਰਕਾਸ਼ਨ 'ਤੇ 10 ਫਰਵਰੀ ਨੂੰ ਸਵੇਰੇ 7.00 ਵਜੇ ਤੋਂ 7 ਮਾਰਚ ਨੂੰ ਸ਼ਾਮ 6.30 ਵਜੇ ਤਕ, ਭਾਵ ਪੋਲਿੰਗ ਸਮੇਂ ਦੌਰਾਨ ਪਾਬੰਦੀ ਲਗਾਈ ਗਈ ਹੈ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਉੱਤਰ ਪ੍ਰਦੇਸ਼ ਦੀਆਂ 403 ਵਿਧਾਨ ਸਭਾ ਸੀਟਾਂ ਲਈ ਇਨ੍ਹਾਂ ਤਰੀਕਾਂ ਨੂੰ ਸੱਤ ਪੜਾਵਾਂ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ: ਫਰਵਰੀ 10, 14, 20, 23, 27; 3 ਤੇ 7 ਮਾਰਚ ਨੂੰ। ਉੱਤਰਾਖੰਡ ਦੀਆਂ 70 ਸੀਟਾਂ ਅਤੇ ਗੋਆ ਦੀਆਂ 40 ਸੀਟਾਂ ਲਈ 14 ਫਰਵਰੀ ਨੂੰ ਇੱਕੋ ਪੜਾਅ 'ਚ ਵੋਟਾਂ ਪੈਣਗੀਆਂ, ਜਦਕਿ 117 ਮੈਂਬਰੀ ਪੰਜਾਬ ਵਿਧਾਨ ਸਭਾ ਲਈ 20 ਫਰਵਰੀ ਨੂੰ। 60 ਮੈਂਬਰੀ ਮਣੀਪੁਰ ਵਿਧਾਨ ਸਭਾ ਲਈ ਦੋ ਪੜਾਵਾਂ ਵਿੱਚ 27 ਫਰਵਰੀ ਨੂੰ ਵੋਟਾਂ ਪੈਣਗੀਆਂ।