ਚੋਣ ਕਮਿਸ਼ਨ ਭਾਰਤ ਨੇ ਚੋਣ ਜ਼ਾਬਤਾ ਹਟਾਉਣ ਸਬੰਧੀ ਹੁਕਮ ਕੀਤੇ ਜਾਰੀ

by jaskamal

ਨਿਊਜ਼ ਡੈਸਕ : ਚੋਣ ਕਮਿਸ਼ਨ ਭਾਰਤ ਵੱਲੋਂ ਅੱਜ ਇਕ ਪੱਤਰ ਜਾਰੀ ਕਰ ਕੇ ਪੰਜਾਬ 'ਚ ਲਾਗੂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਰਾਜ 'ਚ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ 08 ਜਨਵਰੀ 2022 ਨੂੰ ਚੋਣ ਜ਼ਾਬਤਾ ਲਾਗੂ ਹੋਇਆ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ, ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਚੋਣ ਕਮਿਸ਼ਨ ਭਾਰਤ ਵੱਲੋਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਮੁੱਖ ਚੋਣ ਅਧਿਕਾਰੀ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ 'ਚ ਚੋਣ ਕਮਿਸ਼ਨ ਭਾਰਤ ਨੇ ਲਿਖਿਆ ਹੈ ਕਿ ਹੁਣ ਜਦੋਂ ਵਿਧਾਨ ਸਭਾ ਚੋਣਾਂ ਸਬੰਧੀ ਨਤੀਜੇ ਐਲਾਨੇ ਜਾ ਚੁੱਕੇ ਹਨ, ਇਸ ਲਈ ਪੰਜਾਬ। ਰਾਜ ਵਿੱਚੋਂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਇਆ ਜਾਂਦਾ ਹੈ।