ਮੋਹਾਲੀ ਦੇ ਮੇਅਰ ਜੀਤੀ ਸਿੱਧੂ ਦੇ ਘਰ ਚੋਣ ਕਮਿਸ਼ਨ ਦੀ ਰੇਡ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਹਾਲੀ ਤੋਂ ਕਾਂਗਰਸੀ ਉਮੀਦਵਾਰ ਬਲਬੀਰ ਸਿੰਘ ਸਿੱਧੂ ਦੇ ਭਰਾ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਘਰੋਂ ਬੀਤੀ ਰਾਤ ਨਾਜਾਇਜ਼ ਸ਼ਰਾਬ ਮਿਲਣ ਦੀ ਸੂਚਨਾ ਤੋਂ ਬਾਅਦ ਚੋਣ ਕਮਿਸ਼ਨ ਨੇ ਆਪਣੀ ਟੀਮ ਨਾਲ ਛਾਪਾ ਮਾਰਿਆ ਹੈ।

ਪੁਲਿਸ ਨੇ ਜਾਣਕਾਰੀ ਦਿੰਦੇ ਦੱਸਿਆ ਹੈ ਕਿ ਕੋਠੀ ਵਿੱਚੋਂ 15 ਸਿਲਾਈ ਮਸ਼ੀਨਾਂ, 1600 ਮਾਸਕ, 150 ਲੇਡੀਜ਼ ਸੂਟ ਬਰਾਮਦ ਹੋਏ ਹਨ। ਪਰ ਉਹ ਪੁਰਾਣੇ ਦੱਸੇ ਜਾਂਦੇ ਹਨ, ਜਿਨ੍ਹਾਂ 'ਤੇ ਰੱਖੜੀ ਦੀ ਮੋਹਰ ਲਗਾਈ ਗਈ ਸੀ। ਇਹ ਸਾਰੀ ਕਾਰਵਾਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀ ਗਈ ਹੈ। ਪੁਲਿਸ ਨੇ ਛਾਪਾਮਾਰੀ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।