ਮੂਸੇਵਾਲਾ ਦੀ ਅੰਤਿਮ ਅਰਦਾਸ ’ਤੇ ਭਾਵੁਕ ਹੋਏ ਮਾਤਾ- ਪਿਤਾ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦੀ ਅੱਜ ਅੰਤਿਮ ਅਰਦਾਸ ਹੋ ਗਈ ਹੈ। ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ 29 ਮਈ ਨੂੰ ਸਾਡੇ ਲਈ ਕਾਲਾ ਦਿਨ ਚੜ੍ਹਿਆ ਸੀ, ਜਿਸ ਨੇ ਸਾਡੀਆਂ ਖ਼ੁਸ਼ੀਆਂ ਖੋਹ ਲਈਆਂ। ਊਨਾ ਨੇ ਕਿਹਾ ਕਿ ਇਸ ਦੁੱਖ ਦੀ ਘੜੀ ’ਚ ਸਾਡਾ ਬਹੁਤ ਸਾਰੇ ਲੋਕਾਂ ਨੇ ਸਾਥ ਦਿੱਤਾ ਤੇ ਸਾਨੂੰ ਹੌਂਸਲਾ ਦਿੱਤਾ।

ਪਿਤਾ ਬਲਕੌਰ ਸਿੰਘ ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ੁੱਭਦੀਪ ਬਾਰੇ ਝੂਠੀਆਂ ਖ਼ਬਰਾਂ ਨਾ ਬਣਾਇਓ ਅਤੇ ਨਾ ਹੀ  ਸੋਸ਼ਲ ਮੀਡੀਆ 'ਤੇ ਅਫ਼ਵਾਹਾਂ ਨਾ ਫੈਲਾਓ। ਉਨ੍ਹਾਂ ਨੇ ਕਿਹਾ ਹੈ ਕਿ ਸਿੱਧੂ ਦੇ ਆਫਿਸ਼ੀਅਲ ਅਕਾਊਂਟ ਤੋਂ ਇਲਾਵਾ ਕਿਸੇ 'ਤੇ ਯਕੀਨ ਨਾ ਕਰਨਾ।

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ ਪਿੰਡ ਜਵਾਹਰ ਕੇ ਵਿਖੇ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਵਲੋਂ ਲਈ ਗਈ ਸੀ।