ਤਨਖਾਹ ਨਾ ਮਿਲਣ ਕਾਰਨ ਸਿਵਲ ਸਰਜਨ ਦਫਤਰ ਨੂੰ ਮੁਲਾਜ਼ਮਾਂ ਨੇ ਲਗਾਇਆ ਤਾਲਾ…..

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਸਿਵਲ ਸਰਜਨ ਦਫਤਰ ਨੂੰ ਮੁਲਾਜ਼ਮਾਂ ਵੱਲੋਂ ਤਾਲਾ ਲਗਾ ਦਿੱਤਾ ਗਿਆ ਹੈ। ਤਨਖਾਹ ਨਾ ਮਿਲਣ ਕਾਰਨ ਸਿਵਲ ਸਰਜਨ ਦਫਤਰ ਦੇ ਮੁਲਾਜ਼ਮ ਦੋ ਦਿਨ ਤੋਂ ਰੋਸ ਧਰਨਾ ਦੇ ਰਹੇ ਹਨ। ਜਦੋਂ ਮੁਲਾਜ਼ਮਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ 3 ਮਹੀਨਿਆਂ ਤੋਂ ਸਿਵਲ ਸਰਜਨ ਦੇ ਮੁਲਾਜ਼ਮਾਂ ਨੂੰ ਤਨਖ਼ਾਹ ਨਹੀਂ ਮਿਲ ਰਹੀ ਜਿਸ ਕਾਰਨ ਉਨ੍ਹਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।

ਉਨ੍ਹਾਂ ਨੇ ਦਫਤਰ ਨੂੰ ਤਾਲਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਹੈ। ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਤਨਖਾਹ ਨਹੀਂ ਦਿੱਤੀ ਜਾ ਰਹੀ ਹੈ। ਸਿਵਲ ਸਰਜਨ ਦਫ਼ਤਰ ਜਲੰਧਰ ਦੇ ਢਾਈ ਸੌ ਤੋਂ ਵੱਧ ਮੁਲਾਜ਼ਮਾਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਹੈ।