ਪੰਜਾਬੀ ਯੂਨੀਵਰਸਿਟੀ ‘ਚ ਚੱਲ ਰਹੇ ਖੇਡ ਮੁਕਾਬਲਿਆਂ ਦੌਰਾਨ ਮਿਲੇ ਖਾਲੀ ਟੀਕੇ ਤੇ ਨਸ਼ੇ ਦੀਆਂ ਗੋਲੀਆਂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਯੂਨੀਵਰਸਿਟੀ ਵਿੱਚ ਚੱਲ ਰਹੇ ਖੇਡ ਮੁਕਾਬਲਿਆਂ ਦੌਰਾਨ ਬਾਥਰੂਮ 'ਚੋ ਖਾਲੀ ਟੀਕੇ, ਨਸ਼ੇ ਦੀਆਂ ਗੋਲੀਆਂ ਵਰਤੀਆਂ ਜਾ ਚੁੱਕੀਆਂ ਸਿਰਿੰਜਾਂ ਦੇਖਿਆ ਗਿਆ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਟੀਕੇ ਤਾਕਤ ਵਧਾਊ ਲਈ ਹਨ। ਜਿਨ੍ਹਾਂ ਨੂੰ ਖੇਡ ਜਗਤ 'ਚ ਡੋਪ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਦੱਸ ਦਈਏ ਕਿ ਪੰਜਾਬੀ ਯੂਨੀਵਰਸਿਟੀ ਦੇ ਖੇਡ ਮੈਦਾਨ ਵਿੱਚ ਵੱਖ ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਜਿਨ੍ਹਾਂ ਦੀ ਨਿਗਰਾਨੀ ਪੰਜਾਬ ਯੂਨੀਵਰਸਿਟੀ ਦੇ ਖੇਡ ਵਿਭਾਗ ਵਾਲੀ ਕੀਤੀ ਜਾ ਰਹੀ ਹੈ। ਜ਼ਿਲਾ ਖੇਡ ਅਧਿਕਾਰੀ ਨੇ ਕਿਹਾ ਸੂਬਾ ਪੱਧਰੀ ਖੇਡਾਂ ਵਿੱਚ ਡੋਪ ਟੈਸਟ ਦੀ ਸੁਵਿਧਾ ਨਹੀਂ ਹੈ ਪਰ ਪਖਾਨਿਆਂ 'ਚ ਟੀਕੇ ਮਿਲਣ ਦਾ ਮਾਮਲਾ ਗੰਭੀਰ ਹੈ। ਉਨ੍ਹਾਂ ਨੇ ਕਿਹਾ ਸਮੇ -ਸਮੇ 'ਤੇ ਇਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਪਰ ਖਿਡਾਰੀਆਂ ਨੂੰ ਜਾਗਰੂਕ ਕਰਨ ਤੇ ਡੋਪ ਆਦਿ ਤੋਂ ਢੰਡੋਰ ਰਹਿਣ ਲਈ ਪ੍ਰੋਗਰਾਮ ਕਰਵਾਏ ਜਾਂਦੇ ਹਨ ।