ਬੰਬੀਹਾ ਗੈਂਗ ਦੇ ਸ਼ੂਟਰਾਂ ਤੇ ਪੁਲਿਸ ਵਿਚਾਲੇ ਮੁੱਠਭੇੜ, ਇੱਕ ਗੰਭੀਰ ਜਖ਼ਮੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਰਨਾਲਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਬੰਬੀਹਾ ਗੈਂਗ ਦੇ ਸ਼ੂਟਰਾਂ ਤੇ ਪੁਲਿਸ ਵਿਚਾਲੇ ਮੁੱਠਭੇੜ ਹੋ ਗਈ। ਦੱਸਿਆ ਜਾ ਰਿਹਾ ਬਰਨਾਲਾ 'ਚ ਏ. ਜੀ.ਟੀ. ਐਫ ਤੇ ਬੰਬੀਹਾ ਗੈਂਗ ਦੇ ਸ਼ੂਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ । ਇਹ ਮੁੱਠਭੇੜ ਬਰਨਾਲਾ ਦੇ ਹੰਡੀਆਂ ਪੁੱਲ 'ਤੇ ਹੋਈ । ਇਸ ਦੌਰਾਨ ਦੋਵਾਂ ਪਾਸੋ ਚੱਲੀਆਂ ਗੋਲੀਆਂ 'ਚ ਸ਼ੂਟਰ ਸੁੱਖੀ ਖਾਨ ਦੇ ਗੰਭੀਰ ਜਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਏ. ਜੀ.ਟੀ. ਐਫ ਵਲੋਂ ਸ਼ੂਟਰ ਸੁੱਖੀ ਖਾਨ ਸਣੇ 4 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗੈਂਗਸਟਰ ਸੁੱਖੀ ਖਾਨ ਸੰਗਰੂਰ ਦੇ ਪਿੰਡ ਲੌਂਗੋਵਾਲ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ। ਦੋਸ਼ੀ ਸੁੱਖੀ ਖ਼ਿਲਾਫ਼ ਪਹਿਲਾਂ ਹੀ ਕਈ ਅਪਰਾਧਿਕ ਮਾਮਲੇ ਦਰਜ਼ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਪੁਲਿਸ ਤੇ ਏ. ਜੀ.ਟੀ. ਐਫ ਨੇ ਸਾਂਝਾ ਆਪ੍ਰੇਸ਼ਨ ਚਲਾਇਆ ਸੀ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।