ਪੁਲਿਸ ਤੇ ਲੁਟੇਰਿਆਂ ਵਿਚਾਲੇ ਹੋਈ ਮੁੱਠਭੇੜ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਜੀਠਾ ਦੇ ਪਿੰਡ ਸੰਗਤਪੁਰਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਬੀਤੀ ਦਿਨੀਂ ਫਤਿਹਗ੍ਹੜ ਚੂੜੀਆਂ ਪੁਲਿਸ ਤੇ ਲੁਟੇਰਿਆਂ ਵਿਚਾਲੇ ਮੁੱਠਭੇੜ ਹੋ ਗਈ। ਇਸ ਮੁੱਠਭੇੜ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੇ ਗੋਲੀ ਲੱਗ ਗਈ, ਜਿਸ ਕਾਰਨ ਉਹ ਗੰਭੀਰ ਜਖ਼ਮੀ ਹੋ ਗਿਆ ।ਜਖ਼ਮੀ ਪੁਲਿਸ ਅਧਿਕਾਰੀ ਦੀ ਪਛਾਣ ਜੁਗਰਾਜ ਸਿੰਘ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਜਖ਼ਮੀ ਮੁਲਾਜ਼ਮ ਜੁਗਰਾਜ ਦਾ ਇਲਾਜ਼ ਅੰਮ੍ਰਿਤਸਰ ਦੇ ਹਸਪਤਾਲ 'ਚ ਚੱਲ ਰਿਹਾ ਹੈ । ਜਾਣਕਾਰੀ ਅਨੁਸਾਰ ਗੋਲੀਬਾਰੀ ਦੌਰਾਨ ਦੋਵਾਂ ਪਾਸਿਓ 30 ਰੋਂਦ ਫਾਇਰ ਕੀਤੇ ਗਏ ਹਨ। ਫਿਲਹਾਲ ਪੁਲਿਸ ਵਲੋਂ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦਕਿ ਬਾਕੀ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਫਰਾਰ ਹੋਏ ਲੁਟੇਰਿਆਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ ।