ਡੇਰਾਬੱਸੀ ’ਚ ਐਨਕਾਊਂਟਰ, ਗੋਲੀਆਂ ਨਾਲ ਹਿਲਿਆ ਇਲਾਕਾ

by nripost

ਡੇਰਾਬੱਸੀ (ਪਾਇਲ): ਤੁਹਾਨੂੰ ਦੱਸ ਦਇਏ ਕਿ ਮੋਹਾਲੀ ਦੇ ਡੇਰਾਬੱਸੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਲਾਰੈਂਸ ਗੈਂਗ ਦੇ 4 ਗੈਂਗਸਟਰਾਂ ਦਾ ਪੁਲਿਸ ਵਲੋਂ ਐਨਕਾਊਂਟਰ ਕੀਤਾ ਗਿਆ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਾਣਕਾਰੀ ਮੁਤਾਬਕ ਅੱਜ ਦੁਪਹਿਰ ਡੇਰਾਬੱਸੀ-ਅੰਬਾਲਾ ਹਾਈਵੇਅ ਨੇੜੇ ਇਕ ਘਰ 'ਚ ਉਕਤ ਗੈਂਗਸਟਰ ਲੁਕੇ ਹੋਏ ਸਨ।

ਘਰ ਦੀ ਤਲਾਸ਼ੀ ਲੈਣ ਦੌਰਾਨ 4 ਗੈਂਗਸਟਰਾਂ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਐੱਸ.ਏ.ਐੱਸ. ਨਗਰ ਪੁਲਿਸ ਵਲੋਂ ਵੀ ਗੋਲੀਆਂ ਚਲਾਈਆਂ ਗਈਆਂ। ਦੱਸਿਆ ਜਾਂਦਾ ਹੈ ਕਿ ਪੁਲਿਸ ਨੇ ਵੀ ਫਾਇਰਿੰਗ ਕੀਤੀ, ਜਿਸ ਦੌਰਾਨ 2 ਗੈਂਗਸਟਰ ਜ਼ਖਮੀ ਹੋ ਗਏ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਗਰੁੱਪ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਅਤੇ ਟ੍ਰਾਈਸਿਟੀ ਅਤੇ ਪਟਿਆਲਾ ਖੇਤਰ 'ਚ ਟਾਰਗੇਟਿਡ ਹਮਲਿਆਂ ਦੀ ਯੋਜਨਾ ਬਣਾ ਰਹੇ ਸਨ। ਉਕਤ ਗੈਂਗਸਟਰਾਂ ਕੋਲੋਂ 7 32 ਬੋਰ ਪਿਸਤੌਲਾਂ ਅਤੇ 70 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

More News

NRI Post
..
NRI Post
..
NRI Post
..