ENG v IND : ਭਾਰਤ ਨੇ ਇੰਗਲੈਂਡ ਨੂੰ ਦਿੱਤਾ 171 ਦੌੜਾਂ ਦਾ ਟੀਚਾ

by jaskamal

ਨਿਊਜ਼ ਡੈਸਕ : ਭਾਰਤ ਤੇ ਇੰਗਲੈਂਡ ਦਰਮਿਆਨ ਤਿੰਨ ਟੀ20 ਇੰਟਰਨੈਸ਼ਨਲ ਮੈਚਾਂ ਦੀ ਸੀਰੀਜ਼ ਦਾ ਦੂਜਾ ਮੁਕਾਬਲਾ ਅੱਜ ਸ਼ਾਮ 7 ਵਜੇ ਬਰਮਿੰਘਮ 'ਚ ਖੇਡਿਆ ਜਾਵੇਗਾ। ਭਾਰਤੀ ਟੀਮ ਨੇ ਰੈਗੂਲਰ ਕਪਤਾਨ ਰੋਹਿਤ ਸ਼ਰਮਾ ਦੀ ਅਗਵਾਈ 'ਚ ਸਾਊਥੈਂਪਟਨ 'ਚ ਖੇਡੇ ਗਏ ਪਹਿਲੇ ਟੀ-20 ਮੈਚ 'ਚ ਇੰਗਲੈਂਡ ਨੂੰ 50 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ 'ਚ 1-0 ਦਾ ਵਾਧਾ ਕੀਤਾ।

ਟੀਮ ਇੰਡੀਆ ਦੀਆਂ ਨਜ਼ਰਾਂ ਹੁਣ ਦੂਜੇ ਟੀ20 'ਚ ਵੀ ਜਿੱਤ ਦਰਜ ਕਰਨ 'ਤੇ ਹੋਣਗੀਆਂ। ਇਸ ਦੇ ਨਾਲ ਹੀ ਇਥੇ ਦੱਸਣਾ ਬਣਦਾ ਹੈ ਕਿ ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਇੰਗਲੈਂਡ ਨੂੰ 171 ਦੌੜਾਂ ਦਾ ਟੀਚਾ ਦਿੱਤਾ ਹੈ।