ਗੈਸ ਸਿਲੰਡਰ ਲੀਕ ਹੋਣ ਨਾਲ ਹੋਇਆ ਧਮਾਕਾ, 2 ਦੀ ਮੌਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਸਥਿਤ ਸਰਕਾਰੀ ਸਕੂਲ ਕੋਲ ਘਰ 'ਚ ਪਏ ਸਿਲੰਡਰ ਦੀ ਗੈਸ ਲੀਕ ਹੋ ਰਹੀ ਸੀ, ਜਿਸ ਦਾ ਪਰਿਵਾਰਕ ਮੈਂਬਰਾਂ ਨੂੰ ਪਤਾ ਨਹੀਂ ਸੀ। ਰੋਜ਼ਾਨਾਂ ਦੀ ਤਰ੍ਹਾਂ ਅੱਜ ਸਵੇਰੇ ਜਿਵੇਂ ਹੀ ਘਰ ਦੇ ਕਿਸੇ ਮੈਂਬਰ ਨੇ ਗੈਸ ਚੁੱਲ੍ਹਾ ਜਗਾਉਣ ਦੀ ਕੋਸ਼ਿਸ਼ ਕੀਤੀ ਤਾਂ ਅਚਾਨਕ ਅੱਗ ਲੱਗ ਗਈ, ਜੋ ਪੂਰੇ ਘਰ ਵਿੱਚ ਫੈਲ ਗਈ। ਗੈਸ ਲੀਕ ਕਾਰਨ ਹੋਏ ਅੱਗ ਧਮਾਕੇ ਕਾਰਨ 2 ਲੋਕਾਂ ਦੀ ਝੁਲਸਣ ਕਾਰਨ ਮੌਕੇ ’ਤੇ ਮੌਤ ਹੋ ਗਈ। ਇਸ ਹਾਦਸੇ ’ਚ 2 ਹੋਰ ਲੋਕ ਗੰਭੀਰ ਰੂਪ 'ਚ ਜਖਮੀ ਹੋ ਗਏ , ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।