ਡਿਊਟੀ ‘ਤੇ ਸ਼ਹੀਦ ਹੋਏ Police ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇਗੀ ਇਕ ਕਰੋੜ ਦੀ ਰਾਹਤ

by jaskamal

ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲਿਆ ਹੈ। ਤਾਜ਼ਾ ਫੈਸਲੇ ਮੁਤਾਬਕ ਡਿਊਟੀ 'ਤੇ ਸ਼ਹੀਦ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਰਾਹਤ ਰਾਸ਼ੀ ਮਿਲੇਗੀ। ਪੁਲਿਸ ਭਲਾਈ ਫੰਡ ਵੀ 10 ਕਰੋੜ ਤੋਂ ਵਧਾ ਕੇ 15 ਕਰੋੜ ਕਰ ​​ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੇ ਡਿਜੀਟਲ ਪਲੇਟਫਾਰਮ ਤੋਂ ਪੁਲਿਸ ਮੁਲਾਜ਼ਮਾਂ ਨੂੰ ਸੰਬੋਧਨ ਕੀਤਾ।

ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਮਸਲੇ ਪਹਿਲ ਦੇ ਆਧਾਰ ਉਤੇ ਹੱਲ ਕੀਤੇ ਜਾਣਗੇ। ਪੰਜਾਬ ਪੁਲਿਸ ਦੇ ਕੰਮ ਵਿੱਚ ਕੋਈ ਦਖਲ ਨਹੀਂ ਦਿੱਤਾ ਜਾਵੇਗਾ। ਇਸ ਤਾਜ਼ਾ ਫੈਸਲੇ ਨਾਲ ਆਪ ਸਰਕਾਰ ਨੇ ਆਪਣਾ ਇਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ। ਪਠਾਨਕੋਟ ਵਿਚ ਤਿਰੰਗਾ ਯਾਤਰਾ ਦੌਰਾਨ ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਸੀ।