ਡਿਬਰੂਗੜ੍ਹ ਜੇਲ੍ਹ ‘ਚ ਅੰਮ੍ਰਿਤਪਾਲ ਨਾਲ ਪਰਿਵਾਰਿਕ ਮੈਬਰਾਂ ਨੇ ਕੀਤੀ ਮੁਲਾਕਾਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਆਸਾਮ ਦੀ ਡਿਬਰੂਗੜ੍ਹ ਜੇਲ੍ਹ ਬੰਦ ਅੰਮ੍ਰਿਤਪਾਲ ਸਿੰਘ ਸਮੇਤ 8 ਦੋਸ਼ੀਆਂ ਨੂੰ ਪਰਿਵਾਰਿਕ ਮੈਬਰ ਮਿਲੇ ਹਨ। ਇਸ ਦੌਰਾਨ ਅੰਮ੍ਰਿਤਪਾਲ ਨੇ ਕਿਹਾ ਕਿ ਉਹ ਚੜ੍ਹਦੀ ਕਲਾ 'ਚ ਹਨ। ਮੁਲਾਕਾਤ ਕਰਨ ਤੋਂ ਬਾਅਦ ਸਾਰੇ ਦੋਸ਼ੀਆਂ ਦੇ ਪਰਿਵਾਰਿਕ ਮੈਬਰਾਂ ਦੇ ਮਨਾਂ 'ਚੋ ਡਰ ਨਿਕਲ ਗਿਆ ਹੈ ਕਿ ਉਨ੍ਹਾਂ 'ਤੇ ਜੇਲ੍ਹ 'ਚ ਤਸ਼ਸੱਦ ਹੋ ਰਹੀ ਹੈ ।ਦੱਸਿਆ ਜਾ ਰਿਹਾ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਕਾਨੂੰਨੀ ਸਲਾਹਕਾਰ ਭਗਵੰਤ ਸਿੰਘ ਨੇ ਕਿਹਾ ਕਿ ਜੇਲ੍ਹ ਵਿੱਚ ਬੰਦ ਨੌਜਵਾਨਾਂ ਦੇ ਪਰਿਵਾਰਿਕ ਮੈਬਰਾਂ ਦੇ ਮਨ 'ਚੋਂ ਡਰ ਦੂਰ ਹੋ ਗਿਆ ,ਹੁਣ ਉਹ ਖੁਸ਼ ਹਨ ਤੇ ਉਨ੍ਹਾਂ ਨੂੰ ਮਿਲ ਕੇ ਰਾਹਤ ਮਹਿਸੂਸ ਕਰ ਰਹੇ ਹਨ ।

ਜੇਲ੍ਹ 'ਚ ਬੰਦ ਅੰਮ੍ਰਿਤਪਾਲ ਨਾਲ ਚਾਚੇ ਸੁਖਚੈਨ ਸਿੰਘ ਤੇ ਭਰਾ ਹਰਜੀਤ ਸਿੰਘ ਨੇ ਮੁਲਾਕਾਤ ਕੀਤੀ ।ਐਡਵੋਕੇਟ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਅਦ ਦੇ ਦੇਹਾਂਤ ਕਾਰਨ ਪੰਜਾਬ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਸੀ ।ਜਿਸ ਕਾਰਨ ਉਨ੍ਹਾਂ ਨੂੰ ਦੇਰੀ ਹੋ ਗਈ। ਜ਼ਿਕਰਯੋਗ ਹੈ ਕਿ ਅਜਨਾਲਾ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਸੀ। ਜਿਸ ਕਾਰਵਾਈ ਦੌਰਾਨ ਪੁਲਿਸ ਨੇ ਉਸ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ । ਜਿਨ੍ਹਾਂ 'ਚੋ ਕੁਝ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ, ਉੱਥੇ ਹੀ ਪਿਛਲੇ ਦਿਨੀਂ ਫਰਾਰ ਹੋਏ ਅੰਮ੍ਰਿਤਪਾਲ ਸਿੰਘ ਨੂੰ ਵੀ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕਰਕੇ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਸੀ ।