ਆਤਮ ਸਮਰਪਣ ਵੇਲੇ ਸਪਨਾ ਚੌਧਰੀ ਗ੍ਰਿਫ਼ਤਾਰ, ਇਸ ਮਾਮਲੇ ‘ਚ ਸੀ ਲੋੜੀਂਦੀ

by jaskamal

ਨਿਊਜ਼ ਡੈਸਕ : ਮਸ਼ਹੂਰ ਡਾਂਸਰ ਸਪਨਾ ਚੌਧਰੀ, ਜੋ ਡਾਂਸ ਪ੍ਰੋਗਰਾਮ ਨੂੰ ਰੱਦ ਕਰਨ ਤੇ ਟਿਕਟ ਦੇ ਪੈਸੇ ਵਾਪਸ ਨਾ ਕਰਨ ਦੇ ਮਾਮਲੇ 'ਚ ਲੋੜੀਂਦੀ ਸੀ, ਨੇ ਮੰਗਲਵਾਰ ਨੂੰ ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ। ਉਸ ਨੇ ਅੰਤਰਿਮ ਜ਼ਮਾਨਤ 'ਤੇ ਰਿਹਾਅ ਹੋਣ ਦੀ ਵੀ ਅਰਦਾਸ ਕੀਤੀ। ACJM ਸ਼ਾਂਤਨੂ ਤਿਆਗੀ ਨੇ ਸਪਨਾ ਚੌਧਰੀ ਨੂੰ 25 ਮਈ ਤਕ ਸ਼ਰਤੀਆ ਅੰਤਰਿਮ ਜ਼ਮਾਨਤ 'ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ।

ਸਪਨਾ ਚੌਧਰੀ ਨੇ ਅਦਾਲਤ 'ਚ ਆਤਮ ਸਮਰਪਣ ਦੇ ਨਾਲ-ਨਾਲ ਜ਼ਮਾਨਤ ਦੀ ਅਰਜ਼ੀ ਵੀ ਦਾਖਲ ਕੀਤੀ ਸੀ। ਅਦਾਲਤ ਨੇ ਪਹਿਲਾਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ 'ਚ ਲੈਣ ਦੇ ਹੁਕਮ ਦਿੱਤੇ। ਫਿਰ ਉਨ੍ਹਾਂ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਹੋਈ। ਦੋਵਾਂ ਧਿਰਾਂ ਦੀਆਂ ਦਲੀਲਾਂ ਤੋਂ ਬਾਅਦ ਅਦਾਲਤ ਨੇ ਸ਼ਰਤੀਆ ਅੰਤਰਿਮ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਦਿੱਤੀ। ਮੁਲਜ਼ਮ ਸਪਨਾ ਚੌਧਰੀ ਨੂੰ ਕਰੀਬ ਪੰਜ ਵਜੇ ਰਿਹਾਅ ਕਰ ਦਿੱਤਾ ਗਿਆ।