ਮਸ਼ਹੂਰ ਕਬੱਡੀ ਪ੍ਰਮੋਟਰ ਜਸਦੇਵ ਗੋਲਾ ਦਾ ਹੋਇਆ ਭਿਆਨਕ ਸੜਕ ਹਾਦਸਾ, ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਤਰਰਾਸ਼ਟਰੀ ਪੱਧਰ ਤੇ ਮਸ਼ਹੂਰ ਕਬੱਡੀ ਪ੍ਰਮੋਟਰ ਜਸਦੇਵ ਸਿੰਘ ਗੋਲਾ ਦਾ ਸਮਰਾਲਾ ਕੋਲ ਭਿਆਨਕ ਸੜਕ ਹਾਦਸਾ ਹੋ ਗਿਆ। ਇਸ ਹਾਦਸੇ ਦੌਰਾਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਵਾਤ ਪਿੰਡ ਦੇ ਨਹਿਰ ਪੁੱਲ ਕੋਲ ਉਨ੍ਹਾਂ ਦੀ ਗੱਡੀ ਅੱਗੇ ਅਚਾਨਕ ਕੋਈ ਅਵਾਰਾ ਪਸ਼ੂ ਆ ਗਿਆ ।ਜਿਸ ਕਾਰਨ ਪਿੱਛੋਂ ਆ ਰਹੇ ਟਰੱਕ ਨਾਲ ਉਨ੍ਹਾਂ ਦੀ ਭਿਆਨਕ ਟੱਕਰ ਹੋ ਗਿਆ। ਸਮਰਾਲਾ ਕੋਲ ਪਿੰਡ ਝਾੜ ਸਾਹਿਬ ਦੇ ਰਹਿਣ ਵਾਲੇ ਜਸਦੇਵ ਸਿੰਘ ਗੋਲਾ ਅੰਤਰਰਾਸ਼ਟਰੀ ਪੱਧਰ ਦੇ ਮਸ਼ਹੂਰ ਕਬੱਡੀ ਖਿਡਾਰੀ ਰਹਿ ਚੁੱਕੇ ਹਨ। ਕਬੱਡੀ ਨੂੰ ਪ੍ਰਮੋਟ ਕਰਨ ਵਿੱਚ ਇਨ੍ਹਾਂ ਦਾ ਅਹਿਮ ਯੋਗਦਾਨ ਮੰਨਿਆ ਜਾਂਦਾ ਹੈ। ਇਸ ਘਟਨਾ ਨਾਲ ਖੇਡ ਪ੍ਰੇਮੀਆਂ ਤੇ ਪਿੰਡ ਵਾਸੀਆਂ 'ਚ ਸੋਗ ਦੀ ਲਹਿਰ ਫੈਲ ਗਈ ਹੈ ।