ਖੇਤ ਨੂੰ ਰੇਤ ਨਹੀਂ ਹੋਣ ਦਿਆਂਗੇ : ਰਾਹੁਲ ਗਾਂਧੀ

by vikramsehajpal
ਦਿੱਲੀ (ਦੇਵ ਇੰਦਰਜੀਤ) : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਟਵਿੱਟਰ 'ਤੇ ਉਨ੍ਹਾਂ ਨੇ ਕੇਂਦਰ ਸਰਕਾਰ ਲਿਖਿਆ, 'ਖੇਤ ਨੂੰ ਰੇਤ ਨਹੀਂ ਹੋਣ ਦਿਆਂਗੇ, ਦੋਸਤਾਂ ਨੂੰ ਤੋਹਫ਼ੇ ਨਹੀਂ ਦੇਣ ਦੇਵਾਂਗੇ। ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਸ ਲਓ। ' ਟਵਿੱਟਰ 'ਤੇ ਵਾਪਸੀ ਕਰਨ ਦੇ ਕੁਝ ਦਿਨਾਂ ਬਾਅਦ ਹੀ ਹੁਣ ਇਕ ਵਾਰ ਫਿਰ ਰਾਹੁਲ ਗਾਂਧੀ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਨਜ਼ਰ ਆ ਰਹੇ ਹਨ। ਸੋਮਵਾਰ ਨੂੰ ਉਨ੍ਹਾਂ ਨੇ ਰਾਸ਼ਟਰੀ ਮੁਦਰੀਕਰਨ ਪਾਈਪਲਾਈਨ ਦੇ ਮੁੱਦੇ 'ਤੇ ਮੋਦੀ ਸਰਕਾਰ ਨੂੰ ਨਿਸ਼ਾਨਾ ਬਣਾਇਆ ਸੀ। ਇਸ ਨੂੰ 'ਨੈਸ਼ਨਲ ਮਿਟੀਗੇਸ਼ਨ ਪਲਾਨ' ਕਿਹਾ ਗਿਆ ਸੀ। ਰਾਹੁਲ ਗਾਂਧੀ ਖੇਤੀ ਕਾਨੂੰਨਾਂ 'ਤੇ ਚਰਚਾ ਕਰਨ ਦੀ ਬਜਾਏ ਲਗਾਤਾਰ ਕੇਂਦਰ ਨੂੰ ਉਨ੍ਹਾਂ ਨੂੰ ਰੱਦ ਕਰਨ ਲਈ ਕਹਿ ਰਹੇ ਹਨ। ਮੌਨਸੂਨ ਸੈਸ਼ਨ ਦੌਰਾਨ ਵੀ ਉਨ੍ਹਾਂ ਨੇ ਹੋਰ ਵਿਰੋਧੀ ਪਾਰਟੀਆਂ ਨਾਲ ਮਿਲ ਕੇ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਸੀ। ਆਪਣੀਆਂ ਸਹਿਯੋਗੀ ਪਾਰਟੀਆਂ ਨਾਲ ਰਾਹੁਲ ਕਿਸਾਨਾਂ ਦੀ ਹਮਾਇਤ ਕਰਨ ਲਈ ਜੰਤਰ-ਮੰਤਰ ਵੀ ਪਹੁੰਚੇ ਸੀ।