ਟਿਕਰੀ ਬਾਰਡਰ ਤੇ ਇਕ ਹੋਰ ਕਿਸਾਨ ਸ਼ਹੀਦ

by vikramsehajpal

ਟਿਕਰੀ ਬਾਰਡਰ(ਦੇਵ ਇੰਦਰਜੀਤ):ਕੜਾਕੇ ਦੀ ਠੰਡ ਦੇ ਬਾਵਜੂਦ ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ 'ਤੇ ਡਟੇ ਹੋਏ ਹਨ। ਕਿਸਾਨ ਅੰਦੋਲਨ ਦਾ ਅੱਜ 59ਵਾਂ ਦਿਨ ਹੈ। ਇਸ ਦੌਰਾਨ ਆਏ ਦਿਨ ਕਿਸੇ ਨਾ ਕਿਸੇ ਕਿਸਾਨ ਦੀਆਂ ਜਾਨਾਂ ਜਾ ਰਹੀਆਂ ਹਨ। ਅੱਜ ਫਿਰ ਟਿਕਰੀ ਬਾਰਡਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਪੰਜਾਬ ਦੇ ਇਕ ਹੋਰ ਕਿਸਾਨ ਦੀ ਸ਼ਨੀਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਇਹ ਕਿਸਾਨ 48 ਸਾਲਾ ਕਿਸਾਨ ਭੋਲਾ ਸਿੰਘ ਪੁੱਤਰ ਭਜਨ ਸਿੰਘ ਮਾਨਸਾ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਮੈਂਬਰ ਸੀ। ਉਹ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੇ ਟਿਕਰੀ ਬਾਰਡਰ 'ਤੇ ਅੰਦੋਲਨ 'ਚ ਸ਼ਾਮਲ ਸੀ।

ਜਿਕਰਯੋਗ ਹੈ ਕੀ ਪੰਜਾਬ ਸਰਕਾਰ ਨੇ ਬੀਤੇ ਦਿਨ ਕਿਸਾਨ ਅੰਦੋਲਨ ਦੌਰਾਨ ਫੌਤ ਹੋ ਜਾਣ ਵਾਲੇ ਕਿਸਾਨਾਂ ਦੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਵੀ ਦਿੱਤਾ ਜਾਵੇਗਾ।