ਅੱਜ ਹੋਵੇਗਾ ਕਿਸਾਨ ਸ਼ੁਭਕਰਨ ਦਾ ਅੰਤਿਮ ਸਸਕਾਰ

by jagjeetkaur

ਖਨੌਰੀ ਬਾਰਡਰ, 29 ਫਰਵਰੀ 2024 – ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ 21 ਫਰਵਰੀ ਨੂੰ ਨੌਜਵਾਨ ਸ਼ੁਭਕਰਨ ਦੀ ਹੋਈ ਮੌਤ ਦੇ ਮਾਮਲੇ ‘ਚ ਪੰਜਾਬ ਪੁਲਿਸ ਨੇ ਪਰਚਾ ਦਰਜ ਕਰ ਲਿਆ ਗਿਆ ਹੈ।

ਪੰਜਾਬ ਪੁਲਿਸ ਵੱਲੋਂ ਐਫ.ਆਈ.ਆਰ ਦਰਜ ਕਰਨ ਤੋਂ ਬਾਅਦ ਕਿਸਾਨ ਸ਼ੁਭਕਰਨ ਦਾ ਅੰਤਿਮ ਸੰਸਕਾਰ ਬਠਿੰਡਾ ਦੇ ਪਿੰਡ ਬੱਲੋ ਵਿਖੇ ਕੀਤਾ ਜਾਵੇਗਾ।

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਉਦੋਂ ਤੋਂ ਹੀ ਸ਼ੁਭਕਰਨ ਦੀ ਮੌਤ ‘ਤੇ ਐਫ ਆਈ ਆਰ ਦਰਜ ਕਰਨ ਦੀ ਮੰਗ ਕਰ ਰਹੀਆਂ ਸਨ ਅਤੇ ਨਾ ਹੀ ਸ਼ੁਭਕਰਨ ਦਾ ਪੋਸਟ-ਮਾਰਟਮ ਕੀਤਾ ਗਿਆ ਸੀ ਅਤੇ ਨਾ ਹੀ ਉਸ ਦਾ ਸਸਕਾਰ ਕਰਨ ਲਈ ਪਰਿਵਾਰ ਅਤੇ ਕਿਸਾਨ ਜਥੇਬੰਦੀਆਂ ਮੰਨ ਰਹੀਆਂ ਸਨ, ਉਸ ਸਾਰੇ ਇਸ ਮਾਮਲੇ ‘ਤੇ ਐਫ ਆਈ ਆਰ ਦਰਜ ਕਰਨ ਦੀ ਮੰਗ ‘ਤੇ ਅੜੇ ਹੋਏ ਸਨ।

ਜਾਣਕਰੀ ਅਨੁਸਾਰ ਮੁਲਜ਼ਮਾਂ ਦੀ ਪਛਾਣ ਕਰਨ ਲਈ ਪੁਲਿਸ ਘਟਨਾ ਵਾਲੇ ਦਿਨ ਦੀਆਂ ਫੋਟੋਆਂ ਅਤੇ ਵੀਡੀਓਜ਼ ਇਕੱਠੀਆਂ ਕਰੇਗੀ। ਜਿਸ ਦੇ ਆਧਾਰ ‘ਤੇ ਮਾਮਲੇ ‘ਚ ਨਾਂ ਸ਼ਾਮਲ ਕੀਤੇ ਜਾਣਗੇ। ਇਹ ਮਾਮਲਾ ਪਟਿਆਲਾ ਦੇ ਪਤਾਰਾ ਥਾਣੇ ਵਿੱਚ ਦਰਜ ਕੀਤਾ ਗਿਆ ਹੈ।

More News

NRI Post
..
NRI Post
..
NRI Post
..