ਕਿਸਾਨਾਂ ਨੇ ਟਰੈਕਟਰਾਂ ਨਾਲ ਸੜਕਾਂ ਨੂੰ ਕੀਤਾ ਜਾਮ ,ਜਤਾਇਆ ਰੋਸ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਰਮਨੀ ਵਿਖੇ ਕਿਸਾਨਾਂ ਵਲੋਂ ਆਪਣੀ ਮੰਗਾ ਨੂੰ ਲੈ ਕੇ ਪ੍ਰਦਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਵਲੋਂ ਸਟਟਗਾਰਟ ਵਿਖੇ ਖੇਤੀਬਾੜੀ ਮੰਤਰਾਲੇ ਨੂੰ ਘੇਰ ਲਿਆ ਗਿਆ ਹੈ। ਦੱਸ ਦਈਏ ਕਿ ਕਿਸਾਨਾਂ ਵਲੋਂ ਮੈਨਜ, ਹੈਨੋਵਰ ਤੇ ਹੋਰ ਵੀ ਸ਼ਹਿਰਾਂ ਵਿੱਚ ਭਾਰੀ ਪ੍ਰਦਸ਼ਨ ਕੀਤਾ ਜਾ ਰਿਹਾ ਹੈ।

ਕਿਸਾਨਾਂ ਵਲੋਂ ਇਹ ਪ੍ਰਦਸ਼ਨ ਯੂਰਪੀਅਨ ਯੂਨੀਅਨ ਦੀਆਂ ਨੀਤੀਆਂ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਜਲਵਾਯੂ ਨੀਤੀਆਂ ਯੂਰਪੀਅਨ ਖੇਤੀਬਾੜੀ ਨੂੰ ਤਬਾਹ ਕਰ ਰਹੀਆਂ ਹਨ ।ਇਸ ਵਿਰੋਧ ਪ੍ਰਦਸ਼ਨ ਦੌਰਾਨ ਭਾਰੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਹਨ।