BBMB ਨੂੰ ਲੈ ਕੇ ਕਿਸਾਨਾਂ ਵਲੋਂ ਰੋਸ਼ ਪ੍ਰਦਰਸ਼ਨ, ਕੇਂਦਰ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) ; BBMB ਵਿੱਚ ਪੰਜਾਬ ਦੀ ਨੁਮਾਇੰਦਗੀ ਖਤਮ ਕਰਨ ਦੇ ਮੁੱਦੇ ਨੂੰ ਲੈ ਕੇ ਜਲੰਧਰ ਵਿੱਚ ਕਿਸਾਨਾਂ ਨੇ ਵੱਡਾ ਰੋਸ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂ ਅਮਰੀਕ ਸਿੰਘ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਭਾਖੜਾ ਮਨੈਜਮੈਂਟ ਬੋਰਡ ਭੰਗ ਕਰਕੇ ਪੰਜਾਬ ਦਾ ਹੱਕ ਖੋਹਿਆ ਹੈ।

ਕਿਸਾਨਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਜੇਕਰ ਸਾਡੀ ਗੱਲ ਨਹੀਂ ਮੰਨੀ ਤਾਂ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।ਉਨ੍ਹਾਂ ਨੇ ਕਿਹਾ ਹੈ ਕਿ 1962 ਵਿੱਚ ਜਿਹੜਾ ਭਾਖੜਾ ਬੋਰਡ ਬਣਿਆ ਸੀ ਅਤੇ 1966 ਵਿੱਚ ਪੰਜਾਬ ਵੱਖ ਹੋਇਆ ਹੈ ਉਸ ਵਕਤ ਪੰਜਾਬ ਨੂੰ 51 ਫੀਸਦੀ ਹਿੱਸਾ ਦਿੱਤਾ ਗਿਆ ਸੀ, ਹਰਿਆਣਾ ਨੂੰ 38 ਫੀਸਦੀ, ਹਿਮਾਚਲ ਤੇ ਰਾਜਸਥਾਨ ਨੂੰ 7-8 ਫੀਸਦੀ ਦਿੱਤਾ ਗਿਆ ਹੈ।