ਕਿਸਾਨਾਂ ਤੇ ਕੇਂਦਰ ਵਿਚਾਲੇ 29 ਦਸੰਬਰ ਨੂੰ ਹੋਵੇਗੀ ਬੈਠਕ

by vikramsehajpal

ਦਿੱਲੀ (ਐਨ.ਆਰ.ਆਈ. ਮੀਡਿਆ) : ਸਿੰਘੂ ਬਾਰਡਰ ‘ਤੇ ਦੁਪਹਿਰੇ 2 ਵਜੇ ਕਿਸਾਨ ਜਥੇਬੰਦੀਆਂ ਦੀ ਹੋਈ ਬੈਠਕ ਤੋਂ ਬਾਅਦ ਇਕਜੁੱਟਤਾ ਨਾਲ ਕੇਂਦਰ ਸਰਕਾਰ ਨੂੰ 29 ਦਸੰਬਰ ਲਈ ਗੱਲਬਾਤ ਦਾ ਸੱਦਾ ਭੇਜਿਆ ਗਿਆ ਹੈ। 29 ਤਰੀਕ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਵਿਗਿਆਨ ਭਵਨ ‘ਚ ਮੀਟਿੰਗ ਹੋਵੇਗੀ।

ਕੇਂਦਰ ਸਰਕਾਰ ਵੱਲੋਂ ਦੁਬਾਰਾ ਭੇਜੀ ਗਈ ਚਿੱਠੀ ਦਾ ਜਵਾਬ ਦਿੰਦਿਆਂ ਕਿਸਾਨਾਂ ਨੇ ਇਹ ਫ਼ੈਸਲਾ ਲਿਆ ਹੈ। ਕਿਸਾਨਾਂ ਵੱਲੋਂ ਇਸ ਸਬੰਧੀ ਪੁਸ਼ਟੀ ਕਰ ਦਿੱਤੀ ਹੈ। 3 ਦਸੰਬਰ ਤੋਂ ਬਾਅਦ ਦੁਬਾਰਾ ਕਿਸਾਨਾਂ ਤੇ ਕੇਂਦਰ ਸਰਕਾਰ ਵਿਚਕਾਰ ਮੀਟਿੰਗ ਹੋਣ ਜਾ ਰਹੀ ਹੈ। ਤਿਨੋਂ ਕੇਂਦਰੀ ਖੇਤੀ ਕਾਨੂੰਨਾਂ ਦੀ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ ’ਤੇ ਜਾਰੀ ਕਿਸਾਨਾਂ ਦਾ ਪ੍ਰਦਰਸ਼ਨ 31ਵੇਂ ਦਿਨ ’ਚ ਪਹੁੰਚ ਗਿਆ ਹੈ। ਪਿਛਲੇ ਇਕ ਮਹੀਨੇ ਤੋਂ ਪੰਜਾਬ, ਹਰਿਆਣਾ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਸਣੇ ਕਈ ਸੂਬੇ ਦਿੱਲੀ ਨੂੰ ਤਿੰਨੋਂ ਪਾਸੇ ਘੇਰਾ ਪਾਈ ਬੈਠੇ ਹਨ।

More News

NRI Post
..
NRI Post
..
NRI Post
..