ਕਿਸਾਨਾਂ ਨੇ ਜਲੰਧਰ DC ਦਫ਼ਤਰ ‘ਚ ਲਾਇਆ ਧਰਨਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੇਸ਼ ਭਰ ਦੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਦੇ ਵਾਅਦਿਆਂ ਵਿਰੁੱਧ ਰਾਜਪਾਲ ਨੂੰ ਮੰਗ- ਪੱਤਰ ਦਿੱਤਾ ਗਿਆ । ਉੱਥੇ ਕੁਝ ਕਿਸਾਨਾਂ ਨੇ ਜਲੰਧਰ ਦੇ DC ਦਫ਼ਤਰ 'ਚ ਧਰਨਾ ਸ਼ੁਰੂ ਕਰ ਦਿੱਤਾ। ਦੱਸਿਆ ਜਾ ਰਿਹਾ ਕਿ ਪੁਲਿਸ ਨੂੰ ਕਿਸਾਨਾਂ ਦੇ ਪੱਕੇ ਮੋਰਚੇ ਬਾਰੇ ਪਹਿਲਾਂ ਜਾਣਕਾਰੀ ਦਿੱਤੇ ਜਾਣ ਦੇ ਬਾਵਜੂਦ ਵੀ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਕਿਸਾਨ ਟ੍ਰੈਕਟਰ ਲੈ ਕੇ DC ਦਫ਼ਤਰ 'ਚ ਦਾਖਲ ਹੋ ਗਏ ।

ਕਿਸਾਨ ਆਗੂ ਨੇ ਕਿਹਾ ਕਿ ਜ਼ਿਲ੍ਹਾ ਹੈੱਡਕੁਆਰਟਰ ਅੱਗੇ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ । ਇਸ ਧਰਨੇ ਦੌਰਾਨ ਵੱਡੀ ਗਿਣਤੀ'ਚ ਮਜ਼ਦੂਰ,ਕਿਸਾਨ ਆਉਣਗੇ । ਉਨ੍ਹਾਂ ਨੇ ਕਿਹਾ ਜਥੇਬੰਦੀਆਂ ਦੀਆਂ ਮੁੱਖ ਮੰਗਾ ਹਨ ਕਿ ਸਰਕਾਰ ਗਰੀਬ ਕਿਸਾਨਾਂ ਦੀਆਂ ਜਮੀਨਾਂ ਦੀਆਂ ਕੁਰਕੀਆਂ ਕਰਵਾਉਣੀਆਂ ਬੰਦ ਕਰੇ, ਇਸ ਦੇ ਨਾਲ ਹੀ ਕਿਸਾਨਾਂ ਤੇ ਕੀਤੇ ਝੂਠੇ ਪਰਚੇ ਰੱਦ ਕਰੇ। ਪਰਾਲੀ ਨੂੰ ਸਾਂਭਣ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਵੇ । ਇਸ ਤੋਂ ਇਲਾਵਾ ਕਿਸਾਨਾਂ ਦੀਆਂ ਹੋਰ ਵੀ ਮੰਗਾ ਨੂੰ ਹੱਲ ਕੀਤਾ ਜਾਵੇ ।