ਨਵੀ ਦਿੱਲੀ (ਦੇਵ ਇੰਦਰਜੀਤ)- ਗਾਜ਼ੀਪੁਰ ਤੋਂ ਕਿਸਾਨਾਂ ਦਾ ਟਰੈਕਟਰ ਮਾਰਚ ਸ਼ੁਰੂ
ਖੇਤੀ ਕਾਨੂੰਨਾਂ ਵਿਰੁੱਧ ਸਰਕਾਰ ਅਤੇ ਕਿਸਾਨਾਂ ਵਿਚਾਲੇ ਪਿਛਲੇ ਦਿਨੀਂ ਹੋਈ 7ਵੀਂ ਬੈਠਕ ਬੇਨਤੀਜਾ ਰਹੀ। ਜਿਸ ਤੋਂ ਬਾਅਦ ਅੱਜ ਕਿਸਾਨਾਂ ਵੱਲੋਂ ਗਾਜ਼ੀਪੁਰ ਬਾਰਡਰ ਤੋਂ ਟਰੈਕਟਰ ਮਾਰਚ ਸ਼ੁਰੂ ਕੀਤਾ ਗਿਆ ਹੈ।
ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 43ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਸਰਕਾਰ ਅਤੇ ਕਿਸਾਨਾਂ ਵਿਚਾਲੇ ਪਿਛਲੇ ਦਿਨੀਂ ਹੋਈ 7ਵੀਂ ਬੈਠਕ ਬੇਨਤੀਜਾ ਰਹਿਣ ਤੋਂ ਬਾਅਦ ਅੱਜ ਕਿਸਾਨਾਂ ਵੱਲੋਂ ਟਰੈਕਟਰ ਪਰੇਡ ਮਾਰਚ ਸ਼ੁਰੂ ਕੀਤਾ ਗਿਆ ਹੈ।



