ਚੰਡੀਗੜ੍ਹ ‘ਚ ਕਿਸਾਨਾਂ ਦਾ ਟਰੈਕਟਰ ਅੱਜ, ਰਾਜਪਾਲ ਨੂੰ ਮਿਲ ਕੇ ਸੌਂਪਣਗੇ ਮੰਗ ਪੱਤਰ

by jaskamal

ਨਿਊਜ਼ ਡੈਸਕ : ਕਿਸਾਨਾਂ ਵੱਲੋਂ ਭਾਖੜਾ ਬਿਆਸ ਮੈਨਜਮੈਂਟ ਬੋਰਡ (ਬੀਬੀਐੱਮਬੀ) ਦੇ ਮੁੱਦੇ 'ਤੇ ਅੱਜ ਚੰਡੀਗੜ੍ਹ 'ਚ ਟਰੈਕਟਰ ਮਾਰਚ ਕੱਢਿਆ ਜਾਵੇਗਾ ਅਤੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਖ਼ਿਲਾਫ਼ ਵਿਰੋਧ ਦਰਜ ਕਰਵਾਇਆ ਜਾਵੇਗਾ। ਕਿਸਾਨਾਂ ਵੱਲੋਂ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।

ਕਿਸਾਨਾਂ ਵੱਲੋਂ ਰਾਜਪਾਲ ਸਾਹਮਣੇ ਕਿਸਾਨਾਂ 'ਤੇ ਦਰਜ ਹੋਏ ਪਰਚੇ ਰੱਦ ਕਰਾਉਣ ਅਤੇ ਐੱਮ. ਐੱਸ. ਪੀ. ਦੀ ਗਾਰੰਟੀ ਸਬੰਧੀ ਮੁੱਦਿਆਂ ਨੂੰ ਚੁੱਕਿਆ ਜਾਵੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਾਡੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਆਉਣ ਵਾਲੇ ਸਮੇਂ 'ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।