SKM ਦੇ ਸੱਦੇ ‘ਤੇ ਕਿਸਾਨਾਂ ਵੱਲੋਂ ਅੱਜ ਪੰਜਾਬ ਭਰ ‘ਚ ਕੱਢਿਆ ਗਿਆ ਟਰੈਕਟਰ ਮਾਰਚ

by nripost

ਅੰਮ੍ਰਿਤਸਰ (ਨੇਹਾ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਬਾਰਡਰ ਏਰੀਆ ਸੰਘਰਸ਼ ਕਮੇਟੀ ਦੇ ਕਿਸਾਨਾਂ, ਮਜ਼ਦੂਰਾਂ ਅਤੇ ਬਿਜਲੀ ਕਾਮਿਆਂ ਵੱਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਕੱਢ ਕੇ ਰੋਸ ਵਿਖਾਵਾ ਕੀਤਾ ਗਿਆ ਹੈ। ਟਰੈਕਟਰ ਰੋਸ ਮਾਰਚ ਵਿੱਚ ਪਿੰਡ ਦਾਉਕੇ, ਨੇਸ਼ਟਾ, ਪਕਾ ਪਿੰਡ, ਰਾਜਾਤਾਲ, ਭੈਣੀ, ਭੋਰੋਪਾਲ, ਅਟਾਰੀ, ਮੁਹਾਵਾ, ਮੋਦੇ, ਧਨੋਏ ਕਲਾਂ ਦੇ ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਗਈ।

ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਬਿਜਲੀ ਸੋਧ ਬਿੱਲ 2025 ਦਾ ਵਿਰੋਧ ਕਰਦਿਆਂ ਲੇਬਰ ਕਾਨੂੰਨ ਦੀਆਂ ਚਾਰ ਧਰਾਵਾਂ, ਮਨਰੇਗਾ ਦਾ ਪੁਰਾਣਾ ਸਰੂਪ ਬਹਾਲ ਕਰਨ ਅਤੇ ਬੀਜ ਬਿਲ ਵਾਪਿਸ ਕਰਵਾਉਣ ਲਈ ਵੱਡੀ ਗਿਣਤੀ ਵਿੱਚ ਟਰੈਕਟਰ ਮਾਰਚ ਕਰ ਕੇ ਰੋਸ ਮਾਰਚ ਕੱਢਿਆ। ਕਿਸਾਨਾਂ ਨੇ ਮੰਗ ਕੀਤੀ ਕਿ ਇਨ੍ਹਾਂ ਬਿੱਲਾਂ ਨੂੰ ਰੱਦ ਕਰਕੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇ।

ਟਰੈਕਟਰ ਮਾਰਚ ਦੀ ਅਗਵਾਈ ਕਿਸਾਨ ਮੋਰਚੇ ਦੇ ਆਗੂਆਂ ਨਿਰਮਲ ਸਿੰਘ ਮੋਦੇ, ਬਲਦੇਵ ਸਿੰਘ ਧਾਰੀਵਾਲ, ਗੁਰਦੇਵ ਸਿੰਘ ਮੁਹਾਵਾ, ਸ਼ਰਨਜੀਤ ਸਿੰਘ ਧਨੋਆ, ਗੁਰਪ੍ਰੀਤ ਰਾਜਾਤਾਲ, ਸੁਖ ਲਾਹੋਰੀਮਲ, ਬਾਬਾ ਅਰਜੁਨ ਸਿੰਘ, ਕਾਮਰੇਡ ਰਤਨ ਸਿੰਘ ਰੰਧਾਵਾ, ਕੁਲਜੀਤ ਸਿੰਘ ਸਾਬਕਾ ਡੀਐਸਪੀ, ਮਨਜੀਤ ਸਿੰਘ ਸਾਬਕਾ ਸਰਪੰਚ, ਮਨਿੰਦਰ ਸਿੰਘ ਨੇਸ਼ਟਾ ਤੇ ਬੂਟਾ ਸਿੰਘ ਰੋੜਾਵਾਲਾ ਨੇ ਕੀਤੀ। ਉਨ੍ਹਾਂ ਜ਼ੋਰਦਾਰ ਢੰਗ ਨਾਲ ਆਵਾਜ਼ ਬੁਲੰਦ ਕੀਤੀ ਕਿ ਸਾਰੇ ਕਾਨੂੰਨ ਲਾਗੂ ਨਹੀਂ ਕਰਨ ਦਿੱਤੇ ਜਾਣਗੇ ਅਤੇ ਸਾਰੇ ਪੰਜਾਬ ਵਿੱਚ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ।

More News

NRI Post
..
NRI Post
..
NRI Post
..