ਚੋਣ ਪਿੜ ‘ਚ ਉਤਰਨਗੇ ਕਿਸਾਨ; 117 ਸੀਟਾਂ ‘ਤੇ ਲੜਨਗੇ ਚੋਣ, ਇਹ ਕਿਸਾਨ ਆਗੂ ਹੋਵੇਗਾ ਮੁੱਖ ਚਿਹਰਾ

by jaskamal

ਨਿਊਜ਼ ਡੈਸਕ (ਜਸਕਮਲ) : ਪੰਜਾਬ 'ਚ ਅਗਲੇ ਸਾਲ ਦੇ ਸ਼ੁਰੂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਲਗਪਗ 22 ਕਿਸਾਨ ਯੂਨੀਅਨਾਂ, ਜੋ ਕਿ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦਾ ਹਿੱਸਾ ਸਨ, ਸ਼ਨਿਵਾਰ ਨੂੰ ਇਕ ਸਿਆਸੀ ਪਾਰਟੀ ਸੰਯੁਕਤ ਸਮਾਜ ਮੋਰਚਾ ਬਣਾਉਣ ਲਈ ਇੱਕਠੀਆਂ ਹੋ ਗਈਆਂ ਹਨ ਤੇ ਪੰਜਾਬ ਵਿਧਾਨ ਸਭਾ ਚੋਣਾਂ 'ਚ ਪਾਰਟੀ ਬਣਾਉਣ ਲਈ ਤਿਆਰ ਹਨ। ਪੰਜਾਬ ਦੇ ਕਿਸਾਨਾਂ ਦੇ ਸਿਆਸੀ ਫਰੰਟ ਦੀ ਅਗਵਾਈ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਕਰਨਗੇ ਤੇ ਆਉਣ ਵਾਲੀਆਂ ਚੋਣਾਂ ਸੂਬੇ ਦੀਆਂ ਸਾਰੀਆਂ 117 ਸੀਟਾਂ 'ਤੇ ਲੜਨਗੇ।

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਰਾਜੇਵਾਲ ਨੇ ਕਿਹਾ, “ਪੰਜਾਬ ਵਿਧਾਨ ਸਭਾ ਚੋਣਾਂ ਲੜਨ ਲਈ ਇਕ ਨਵਾਂ ‘ਸੰਯੁਕਤ ਸਮਾਜ ਮੋਰਚਾ’ ਬਣਾਇਆ ਗਿਆ ਹੈ। 22 ਯੂਨੀਅਨਾਂ ਨੇ ਇਹ ਫੈਸਲਾ ਲਿਆ ਹੈ। ਸਾਨੂੰ ਸਿਸਟਮ ਨੂੰ ਬਦਲਣ ਦੀ ਲੋੜ ਹੈ ਅਤੇ ਲੋਕਾਂ ਨੂੰ ਇਸ ਮੋਰਚੇ ਦਾ ਸਮਰਥਨ ਕਰਨ ਦੀ ਅਪੀਲ ਕਰਨਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ 2 ਹੋਰ ਜਥੇਬੰਦੀਆਂ ਨਾਲ ਜੁੜਨਗੀਆਂ। ਆਮ ਆਦਮੀ ਪਾਰਟੀ ਨਾਲ ਗੱਠਜੋੜ ਨੂੰ ਲੈ ਕੇ ਰਾਜੇਵਾਲ ਨੇ ਕਿਹਾ ਕਿ ਹਾਲੇ ਇਸ ਬਾਰੇ ਕੋਈ ਵਿਚਾਰ ਨਹੀਂ।