ਕਿਸਾਨਾਂ ਨੇ ਕਰ ‘ਤਾ ਵੱਡਾ ਐਲਾਨ; ਜੇ ਮੋਦੀ ਪੰਜਾਬ ਵੜਿਆ ਤਾਂ ਫਿਰ…

by jaskamal

ਨਿਊਜ਼ ਡੈਸਕ : ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਦੀ ਇਕ ਆਨਲਾਈਨ ਮੀਟਿੰਗ ਹੋਈ। ਬੈਠਕ ਦੌਰਾਨ ਪ੍ਰਧਾਨ ਮੰਤਰੀ ਤੇ ਕੇਂਦਰ ਸਰਕਾਰ ਵੱਲੋਂ ਵਾਅਦਾ ਖ਼ਿਲਾਫ਼ੀ ਦੇ ਨਾਲ ਲਖੀਮਪੁਰ ਖੀਰੀ ਦੇ ਕਿਸਾਨਾਂ ਦੇ ਕਤਲਾਂ ਦੇ ਮੁਲਜ਼ਮ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਦੀ ਨਿਖ਼ੇਧੀ ਕੀਤੀ ਗਈ।

ਸੰਯੁਕਤ ਕਿਸਾਨ ਮੋਰਚਾ ਦੇ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਪੰਜਾਬ ਆਉਣ ਵੇਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਰੈਲੀਆਂ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਵਿਰੋਧ ਬਿਲਕੁਲ ਸ਼ਾਂਤਮਈ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਨੀਆਂ ਹੋਈਆਂ ਮੰਗਾਂ ਨੂੰ ਸਮਾਂਬੱਧ ਲਾਗੂ ਕਰਨ ਦਾ ਐਲਾਨ ਕਰ ਦੇਣ ਤਾਂ ਇਹ ਵਿਰੋਧ ਪ੍ਰਦਰਸ਼ਨਾਂ ਨੂੰ ਟਾਲਿਆ ਜਾ ਸਕਦਾ ਹੈ। ਕਿਸਾਨ ਵਿਰੋਧੀ ਭਾਜਪਾ ਤੇ ਉਸ ਦੀਆਂ ਸਹਿਯੋਗੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਤੇ ਸੁਖਦੇਵ ਸਿੰਘ ਢੀਂਡਸਾ ਦੀ ਸ਼੍ਰੋਮਣੀ ਅਕਾਲ ਦਲ ਸੰਯੁਕਤ ਪਾਰਟੀਆਂ ਨੂੰ ਵੀ ਭਾਜਪਾ ਦੇ ਨਾਲ ਸਬਕ ਸਿਖਾਇਆ ਜਾਵੇਗਾ।