ਕਿਸਾਨ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਦੇ ਖਿਲਾਫ਼ ਗਣਤੰਤਰ ਦਿਵਸ ਮੌਕੇ ਕੱਢਣਗੇ ਹੱਲਾ ਬੋਲ ਮਾਰਚ : ਬਲਵੀਰ ਸਿੰਘ ਰਾਜੇਵਾਲ

by jagjeetkaur

ਲੁਧਿਆਣਾ : ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਦੇਸ਼ ਦੇ ਗਣਤੰਤਰ ਦਿਵਸ ਮੌਕੇ ਕਿਸਾਨ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਹੱਲਾ ਬੋਲ ਰੋਸ ਮਾਰਚ ਕੱਢਣਗੇ।

ਜਿਸ ਵਿਚ ਹਰ ਇਕ ਵਿਧਾਨ ਸਭਾ ਹਲਕੇ ਵਿਚ ਵੱਡੇ ਪੱਧਰ ਤੇ ਟ੍ਰੈਕਟਰ ਮਾਰਚ ਦੇ ਰੂਪ ਵਿਚ ਕੇਂਦਰ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕੋਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇਹ ਰੋਸ ਮਾਰਚ ਆਪਣੇ ਆਪ ਵਿਚ ਵੱਖਰਾ ਤੇ ਸ਼ਾਂਤਮਈ ਹੋਵੇਗਾ ਤੇ ਕੇਂਦਰ ਸਰਕਾਰ ਵਿਰੁੱਧ ਸੰਘਰਸ਼ ਦਾ ਇਕ ਬਿਗਲ ਹੋਵੇਗਾ।