ਕਿਸਾਨਾਂ ਦਾ ਐਲਾਨ; ਟਰੈਕਟਰ ਮਾਰਚ ਮੁਲਤਵੀ, 4 ਦਸੰਬਰ ਤਕ ਮੰਗਾਂ ਨਾ ਮੰਨੀਆਂ ਤਾਂ ਹੋਣਗੇ ਸਖ਼ਤ ਐਲਾਨ

by jaskamal

ਨਿਊਜ਼ ਡੈਸਕ (ਜਸਕਮਲ) : ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਮੀਟਿੰਗ ਤੋਂ ਬਾਅਦ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ। ਕਿਸਾਨ ਮੋਰਚੇ ਦੇ ਆਗੂਆਂ ਮੁਤਾਬਕ 29 ਨਵੰਬਰ (ਸੋਮਵਾਰ) ਨੂੰ ਸੰਸਦ ’ਚ ਕੂਚ ਨਹੀਂ ਕੀਤਾ ਜਾਵੇਗਾ ਤੇ ਨਾਲ ਹੀ ਕਿਸਾਨਾਂ ਨੇ ਟਰੈਕਟਰ ਮਾਰਚ ਵੀ ਮੁਲਤਵੀ ਕਰ ਦਿੱਤਾ ਹੈ ਤੇ ਅਗਲੀ ਬੈਠਕ 4 ਦਸੰਬਰ ਨੂੰ ਹੋਵੇਗੀ।

ਆਗੂਆਂ ਨੇ ਕਿਹਾ ਕਿ ਮੰਗਾਂ ਸਬੰਧੀ ਪ੍ਰਧਾਨ ਮੰਤਰੀ ਨੂੰ ਚਿੱਠੀ ਭੇਜੀ ਗਈ ਹੈ। ਜੇਕਰ 4 ਦਸੰਬਰ ਤੱਕ ਪ੍ਰਧਾਨ ਮੰਤਰੀ ਨੇ ਮੰਗਾਂ ਨਾ ਮੰਨਿਆਂ ਤਾਂ ਸਖਤ ਐਲਾਨ ਹੋਣਗੇ।

ਅੱਜ ਖੇਤੀ ਮੰਤਰੀ ਨੇ ਪਰਾਲੀ ਸਾੜਨ ਨੂੰ ਅਪਰਾਧਿਕ ਕਾਰਵਾਈ ਤੋਂ ਬਾਹਰ ਰੱਖਣ ਦੀ ਮੰਗ ਮੰਨ ਲਈ ਹੈ। ਇਸ ਤੋਂ ਇਲਾਵਾ ਸੰਸਦ ਸੈਸ਼ਨ ਦੇ ਪਹਿਲੇ ਹੀ ਦਿਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਬਿੱਲ ਪੇਸ਼ ਕਰਨ ਬਾਰੇ ਵੀ ਐਲਾਨ ਕੀਤਾ ਹੈ।