ਪਿਤਾ ਨੇ ਆਪਣੀ ਹੀ 2 ਧੀਆਂ ਦਾ ਕੀਤਾ ਬੇਰਹਿਮੀ ਨਾਲ ਕਤਲ, ਫਿਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ): ਗੋਰਖਪੁਰ ਤੋਂ ਦਿਲ- ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਇਕ ਪਰਿਵਾਰ ਦੇ 3 ਲੋਕਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ । ਪੁਲਿਸ ਨੇ ਘਰ 'ਚੋ ਪਿਤਾ ਸਮੇਤ 2 ਧੀਆਂ ਦੀਆਂ ਲਾਸ਼ਾ ਬਰਾਮਦ ਕੀਤੀਆਂ ਹਨ। ਫਿਲਹਾਲ ਪੁਲਿਸ ਨੇ ਲਾਸ਼ਾ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ।ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ । ਇਸ ਘਟਨਾ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ । ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਮਾੜੀ ਆਰਥਿਕ ਹਾਲਤ ਤੇ ਕਰਜ਼ੇ ਕਾਰਨ ਖ਼ੁਦਕੁਸ਼ੀ ਕੀਤੀ ਗਈ ਹੈ। ਮ੍ਰਿਤਕ ਜਤਿੰਦਰ ਸ਼੍ਰੀਵਾਸਤਵ ਘਰ ਵਿੱਚ ਸਿਲਾਈ ਦਾ ਕੰਮ ਕਰਦਾ ਸੀ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਮਾਨਸੀ ਸੈਟਰਲ ਅਕੈਡਮੀ 'ਚ 10ਵੀ ਤੇ ਮਾਨਵੀ 9ਵੀ 'ਚ ਪੜਾਈ ਕਰਦੀ ਸੀ। ਨਵੀਨ ਪੇਸ਼ੇ ਤੋਂ ਦਰਜ਼ੀ ਸੀ। ਜਾਣਕਾਰੀ ਅਨੁਸਾਰ ਨਵੀਂ ਦੀ ਪਤਨੀ ਦੀ 2 ਸਾਲ ਪਹਿਲਾਂ ਹੀ ਮੌਤ ਹੋ ਗਈ ਸੀ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।