ਸਹੁਰੇ ਨੇ ਨੂੰਹ ਨਾਲ ਕੀਤਾ ਜਬਰ -ਜ਼ਨਾਹ , ਪੋਤੀ ਨਾਲ ਵੀ ਕਰਦਾ ਸੀ ਅਸ਼ਲੀਲ ਹਰਕਤਾਂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਟਾਲਾ ਤੋਂ ਰਿਸ਼ਤਿਆਂ ਨੂੰ ਤਾਰ -ਤਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਪੁਲਿਸ ਨੇ ਨੂੰਹ ਨਾਲ ਜਬਰ -ਜ਼ਨਾਹ ਤੇ ਪੋਤੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਸਹੁਰੇ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀ ਨਵਨੀਤ ਕੌਰ ਨੇ ਦੱਸਿਆ ਕਿ ਪੁਲਿਸ ਨੂੰ ਸ਼ਿਕਾਇਤ ਵਿੱਚ ਪੀੜਤ ਮਹਿਲਾ ਨੇ ਦੱਸਿਆ ਕਿ ਉਸ ਦੇ ਵਿਆਹ ਨੂੰ 11 ਸਾਲ ਹੋ ਚੁੱਕੇ ਹਨ। ਬੀਤੀ ਦਿਨੀਂ ਉਸ ਦੇ ਸਹੁਰੇ ਨੇ ਉਸ ਨਾਲ ਜਬਰ-ਜ਼ਨਾਹ ਕੀਤਾ ਹੈ । ਪੀੜਤਾ ਨੇ ਕਿਹਾ ਕਿ ਇਸ ਤਰਾਂ ਸ਼ਾਮ ਨੂੰ ਜਦੋ ਉਸ ਦਾ ਪਤੀ ਬਾਜ਼ਾਰ ਗਿਆ ਤਾਂ ਉਸ ਦੇ ਸਹੁਰੇ ਨੇ 11 ਸਾਲਾਂ ਧੀ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।