ਦਾਜ ਲਈ ਸਹੁਰਾ ਪਰਿਵਾਰ ਕਰਦਾ ਸੀ ਪ੍ਰੇਸ਼ਾਨ , ਜ਼ਹਿਰ ਖਾ ਕੀਤੀ ਜ਼ਿੰਦਗੀ ਖ਼ਤਮ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ,ਜਿੱਥੇ ਦਾਜ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਵਿਆਹੁਤਾ ਨਾਲ ਕੁੱਟਮਾਰ ਕਰਦਾ ਸੀ। ਜਿਸ ਤੋਂ ਤੰਗ ਪ੍ਰੇਸ਼ਾਨ ਹੋ ਕੇ ਨਵ - ਵਿਆਹੀ ਕੁੜੀ ਨੇ ਜ਼ਹਿਰ ਖਾ ਕੇ ਜ਼ਿੰਦਗੀ ਖ਼ਤਮ ਕਰ ਲਈ । ਦੱਸਿਆ ਜਾ ਰਿਹਾ ਮ੍ਰਿਤਕ ਦਾ 2 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ । ਜਿਸ ਨਾਲ ਸਹੁਰਾ ਪਰਿਵਾਰ ਲਗਾਤਾਰ ਕੁੱਟਮਾਰ ਕਰਦਾ ਸੀ। ਜਿਸ ਤੋਂ ਦੁੱਖੀ ਹੋ ਵਿਆਹੁਤਾ ਨੇ ਅੱਜ ਖ਼ੁਦਕੁਸ਼ੀ ਕਰ ਲਈ। ਫਿਲਹਾਲ ਪੁਲਿਸ ਨੇ ਪਰਿਵਾਰਿਕ ਮੈਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੂੰ ਸ਼ਿਕਾਇਤ 'ਚ ਕੁੜੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਕੁੜੀ ਨੇਹਾ ਦਾ ਵਿਆਹ ਰਾਕੇਸ਼ ਨਾਲ 2 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਜਿਸ ਤੋਂ ਬਾਅਦ ਦਾਜ ਨੂੰ ਲੈ ਕੇ ਸਹੁਰਾ ਪਰਿਵਾਰ ਨੇ ਉਸ ਨਾਲ ਕੁੱਟਮਾਰ ਕੀਤੀ। ਬੀਤੀ ਦਿਨੀਂ ਸਹੁਰੇ ਪਰਿਵਾਰ ਵਲੋਂ ਫਿਰ ਉਸ ਨਾਲ ਕੁੱਟਮਾਰ ਕੀਤੀ ਗਈ । ਜਿਸ ਤੋਂ ਬਾਅਦ ਉਹ ਕੁੜੀ ਨੂੰ ਆਪਣੇ ਘਰ ਲੈ ਆਏ ਸਨ ਤੇ ਜਦੋ ਉਹ ਦੁਕਾਨ 'ਤੇ ਜਾਣ ਲੱਗਾ ਤਾਂ ਕੁੜੀ ਨੇ ਕਿਹਾ ਕਿ ਉਹ ਸਹੁਰੇ ਆਪਣਾ ਸਾਮਾਨ ਚੁੱਕ ਲਿਆਵੇ ਤੇ ਉਹ ਖੁਦ ਦੁਕਾਨ 'ਤੇ ਚਲਾ ਗਿਆ ਤੇ ਉਸ ਦੀ ਕੁੜੀ ਨੇਹਾ ਨੇ ਵਾਪਸ ਘਰ ਆ ਕੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।