14 ਸਾਲਾ ਧੀ ਨਾਲ ਪਿਓ ਨੇ ਕੀਤਾ ਜਬਰ-ਜ਼ਨਾਹ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਗਵਾੜਾ ’ਚ ਕਲਯੁੱਗੀ ਪਿਤਾ ਵੱਲੋਂ ਆਪਣੀ 14 ਸਾਲ ਦੀ ਨਾਬਾਲਗ ਧੀ ਨਾਲ ਕਈ ਵਾਰ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ। ਪੀੜਤ ਦੀ ਮਾਂ ਨੇ ਦੱਸਿਆ ਕੀ ਉਹ ਕੁਝ ਸਮਾਂ ਪਹਿਲਾਂ ਆਪਣੇ ਪੇਕੇ ਪਿੰਡ ਜ਼ਿਲ੍ਹਾ ਹੁਸ਼ਿਆਰਪੁਰ ਗਈ ਸੀ।

ਉਸ ਦੀ ਧੀ ਨੇ ਰੋਂਦੇ ਹੋਏ ਉਸ ਨੂੰ ਦੱਸਿਆ ਕਿ ਜਦੋਂ ਉਹ ਮਸਤ ਨਗਰ ਵਿਖੇ ਘਰਾਂ ’ਚ ਕੰਮ ਕਰਨ ਜਾਂਦੀ ਸੀ ਤਾਂ ਉਸ ਦਾ ਪਿਤਾ ਕੁਲਦੀਪ ਕੁਮਾਰ ਉਸ ਨਾਲ ਜਬਰ-ਜ਼ਨਾਹ ਕਰਦਾ ਸੀ। ਪੁਲਿਸ ਨੇ ਮਾਮਲਾ ਦਰਜ ਕਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿਤੀ ਹੈ। ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।