ਪਿਓ ਨੇ ਪਹਿਲਾ 3 ਬੱਚਿਆਂ ਨੂੰ ਲਗਾਇਆ ਫਾਹਾ ਫਿਰ ਖ਼ੁਦ ਕੀਤੀ ਖ਼ੁਦਕੁਸ਼ੀ

by vikramsehajpal

ਬਠਿੰਡਾ (ਐਨ.ਆਰ.ਆਈ. ਮੀਡਿਆ) : ਬਠਿੰਡਾ ਦੇ ਪਿੰਡ ਹਮੀਰਗੜ੍ਹ ’ਚ ਇੱਕ ਪਿਤਾ ਵੱਲੋਂ ਆਪਣੇ ਤਿੰਨ ਮਾਸੂਮ ਬੱਚਿਆਂ ਨੂੰ ਫਾਹਾ ਦੇ ਕੇ ਮਾਰਨ ਤੋਂ ਬਾਅਦ ਖ਼ੁਦਕੁਸ਼ੀ ਕਰਨ ਦਾ ਖ਼ੌਫ਼ਨਾਕ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਡੀਐਸਪੀ ਜਸਬੀਰ ਸਿੰਘ ਅਤੇ ਥਾਣਾ ਦਿਆਲਪੁਰਾ ਭਾਈ ਪੁਲਿਸ ਮੌਕੇ 'ਤੇ ਪੁੱਜੀ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਪੁਲਿਸ ਨੇ ਲਾਸ਼ਾਂ ਕਬਜ਼ੇ ’ਚ ਲੈ ਲਈਆਂ ਹਨ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਖ਼ੁਦਕੁਸ਼ੀ ਕਰਨ ਵਾਲੇ ਨੌਜਵਾਨ ਦੀ ਪਛਾਣ ਬੇਅੰਤ ਸਿੰਘ ਪੁੱਤਰ ਗੁਰਦੇਵ ਸਿੰਘ ਵਜੋਂ ਹੋਈ ਹੈ। ਬੇਅੰਤ ਸਿੰਘ ਦੇ ਤਿੰਨ ਬੱਚੇ ਸਨ, ਜਿਨ੍ਹਾਂ 'ਚੋਂ ਵੱਡਾ ਪ੍ਰਭਜੋਤ ਸਿੰਘ (7) ਲੜਕੀ ਸੁਖਪ੍ਰੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਸਾਲ ਦੀ ਸੀ, ਜਿਨ੍ਹਾਂ ਨੂੰ ਬੇਅੰਤ ਸਿੰਘ ਨੇ ਪਹਿਲਾਂ ਫਾਹਾ ਦੇ ਦਿੱਤਾ ਅਤੇ ਬਾਅਦ ’ਚ ਖ਼ੁਦ ਆਤਮ ਹੱਤਿਆ ਕਰ ਲਈ।

ਪਿੰਡ ਦੇ ਸਰਪੰਚ ਗੁਰਮੇਲ ਸਿੰਘ ਦਾ ਕਹਿਣਾ ਹੈ ਕਿ ਮ੍ਰਿਤਕ ਬੇਅੰਤ ਸਿੰਘ ਜਿਸ ਦੀ ਪਤਨੀ ਲਵਪ੍ਰੀਤ ਕੌਰ ਕਰੀਬ ਡੇਢ ਮਹੀਨਾ ਪਹਿਲਾਂ ਕੈਂਸਰ ਦੇ ਕਾਰਨ ਉਸ ਦੀ ਮੌਤ ਹੋ ਗਈ ਸੀ। ਬੇਅੰਤ ਸਿੰਘ ਜੋ ਕਿ ਦਿਹਾੜੀ ਕਰਕੇ ਆਪਣੇ ਬੱਚਿਆਂ ਦਾ ਪੇਟ ਪਾਲ ਰਿਹਾ ਸੀ।

More News

NRI Post
..
NRI Post
..
NRI Post
..