FBI ਨੇ ਗੋਲਡੀ ਬਰਾੜ ਮਾਮਲੇ ਨੂੰ ਲੈ ਕੇ ਭਾਰਤ ਸਰਕਾਰ ਨਾਲ ਕੀਤਾ ਸੰਪਰਕ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੀਤੀ ਦਿਨੀਂ ਸੂਚਨਾ ਮਿਲ ਰਹੀ ਸੀ ਕਿ ਅਮਰੀਕਾ ਦੇ ਕੈਲੀਫੋਰਨੀਆ 'ਚ ਸਿੱਧੂ ਮੂਸੇਵਾਲਾ ਕਤਲ ਦੇ ਮਾਸਟਰਮਾਇੰਡ ਗੋਲਡੀ ਬਰਾੜ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਮਾਮਲੇ 'ਤੇ CM ਮਾਨ ਨੇ ਬਿਆਨ ਦਿੰਦਿਆਂ ਕਿਹਾ ਸੀ ਕਿ ਗੋਲਡੀ ਨੂੰ ਜਲਦ ਪੰਜਾਬ ਲਿਆਂਦਾ ਜਾਵੇਗਾ ਪਰ ਅਮਰੀਕਾ ਦੇ ਸੂਤਰਾਂ ਵਲੋਂ ਗੋਲਡੀ ਦੀ ਗ੍ਰਿਫਤਾਰੀ ਦੀਆਂ ਖਬਰਾਂ ਨੂੰ ਅਫਵਾਹਾਂ ਦੱਸਿਆ ਜਾ ਰਿਹਾ ਸੀ। ਇਸ ਮਾਮਲੇ 'ਚ ਇਕ ਹੋਰ ਨਵਾਂ ਮੋੜ ਆਇਆ ਹੈ।

ਦੱਸਿਆ ਜਾ ਰਿਹਾ ਕਿ ਅਮਰੀਕਾ ਦੇ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ ਨੇ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਹੈ। ਗੋਲਡੀ ਬਰਾੜ ਬਾਰੇ FBI ਨੇ ਵਿਦੇਸ਼ ਮੰਤਰਾਲੇ ਰਾਹੀਂ ਪੰਜਾਬ ਪੁਲਿਸ ਨਾਲ ਸੰਪਰਕ ਕੀਤਾ ਸੀ। FBI ਵਲੋਂ ਕਾਫੀ ਸਮੇ ਤੱਕ ਗੈਂਗਸਟਰ ਕੋਲੋਂ ਪੁੱਛਗਿੱਛ ਕੀਤੀ ਗਈ । ਜ਼ਿਕਰਯੋਗ ਹੈ ਕਿ ਗੈਂਗਸਟਰ ਗੋਲਡੀ 2017 'ਚ ਪੜਾਈ ਲਈ ਕੈਨੇਡਾ ਗਿਆ ਸੀ। ਸੂਤਰਾਂ ਅਨੁਸਾਰ ਹੁਣ ਕਾਨੂੰਨੀ ਕਾਰਵਾਈ ਤੋਂ ਡਰ ਕੇ ਉਹ ਅਮਰੀਕਾ ਭੱਜ ਗਿਆ। ਗੋਲਡੀ ਦਾ ਪੰਜਾਬ 'ਚ ਹੋਈ ਕਈ ਵਾਰਦਾਤਾਂ ਵਿੱਚ ਨਾਮ ਸ਼ਾਮਲ ਹੈ ।