ਸਹੁਰਿਆਂ ਤੋਂ ਤੰਗ ਆ ਕੇ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦਾਜ ਦੀ ਭੇਟ ਫਿਰ ਇੱਕ ਵਿਆਹੁਤਾ ਚੜ੍ਹ ਗਈ । ਦੱਸਿਆ ਜਾ ਰਿਹਾ ਵਾਰ -ਵਾਰ ਦਾਜ ਮੰਗਣ 'ਤੇ ਸਹੁਰਿਆਂ ਤੋਂ ਤੰਗ ਮਹਿਲਾ ਕੇ ਖ਼ੁਦਕੁਸ਼ੀ ਕਰ ਲਈ ਹੈ ।ਮ੍ਰਿਤਕਾ ਦੀ ਪਛਾਣ ਪੂਜਾ ਦੇ ਰੂਪ 'ਚ ਹੋਈ ਹੈ ।ਫਿਲਹਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੇ ਭਰਾ ਨੇ ਪਤੀ ਪਵਨ, ਉਸ ਦੇ ਪਿਤਾ ਜਗਦੀਸ਼, ਭਰਾ ਸ਼ਿਵ ਸਮੇਤ ਬਾਕੀ ਪਰਿਵਾਰਿਕ ਮੈਬਰਾਂ ਖ਼ਿਲਾਫ਼ ਮਾਮਲਾ ਦਰਜ਼ ਕਰਵਾਇਆ ਹੈ। ਪੁਲਿਸ ਨੇ ਦੋਸ਼ੀ ਪਤੀ ਤੇ ਉਸ ਦੇ ਭਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਨ੍ਹਾਂ ਦੀ ਪੁਲਿਸ ਨੂੰ ਪੇਸ਼ੀ ਤੋਂ ਬਾਅਦ 2 ਦਿਨਾਂ ਦੀ ਰਿਮਾਂਡ ਮਿਲੀ ਹੈ। ਸੱਤਿਅਮ ਕੁਮਾਰ ਨੇ ਦੱਸਿਆ ਕਿ ਉਸ ਦੀ ਭੈਣ ਪੂਜਾ ਦੇ ਸਹੁਰੇ ਪਰਿਵਾਰ ਵਾਲੇ ਦਾਜ ਦੇ ਲਾਲਚ ਸਨ, ਜੋ ਉਸ ਦੀ ਭੈਣ ਨੂੰ ਵਾਰ- ਵਾਰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰ ਰਹੇ ਸਨ । ਜਿਸ ਤੋਂ ਪ੍ਰੇਸ਼ਾਨ ਹੋ ਕੇ ਕੁੜੀ ਨੇ ਅੱਜ ਜੀਵਨ ਲੀਲਾ ਖ਼ਤਮ ਕਰ ਲ।ਈ