ਚੰਡੀਗੜ (ਇੰਦਰਜੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਮੰਗਲਵਾਰ ਨੂੰ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਦੌਰਾਨ ਹੰਗਾਮਾ ਹੋ ਗਿਆ। ਕਾਨਫਰੰਸ ਦੌਰਾਨ ਜਿਉਂ ਹੀ ਪੱਤਰਕਾਰਾਂ ਨੇ ਪਾਰਟੀ ਦੇ ਵਿਰੋਧੀ ਧਿਰ ਵਜੋਂ ਪ੍ਰਦਰਸ਼ਨ 'ਤੇ ਸਵਾਲ ਉਠਾਇਆ ਤਾਂ ਭਗਵੰਤ ਮਾਨ ਆਪਾ ਖੋ ਬੈਠੇ ਤੇ ਉਨ੍ਹਾਂ ਨਾਲ ਭਿੜ ਗਏ।
ਇਸ ਦੌਰਾਨ ਮਾਨ ਤੇ ਪੱਤਰਕਾਰਾਂ ਵਿਚਕਾਰ ਧੱਕਾ-ਮੁੱਕੀ ਵੀ ਹੋਈ। ਦੱਸ ਦੇਈਏ ਕਿ ਮੰਗਲਵਾਰ ਨੂੰ ਆਮ ਆਦਮੀ ਦੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਸੀ ਜਿਸ ਦੇ ਲਈ ਪਾਰਟੀ ਦੇ ਸਾਰੇ ਆਗੂ ਚੰਡੀਗੜ੍ਹ ਪਹੁੰਚੇ ਹੋਏ ਸਨ।



