ਅਕਾਲੀਆਂ ਅਤੇ ਕਾਂਗਰਸੀਆਂ ਵਿਚਾਲੇ ਸਥਾਨਕ ਚੋਣਾਂ ਤੋਂ ਪਹਿਲਾਂ ਖ਼ੂਨੀ ਝੜਪ

by vikramsehajpal

ਮੋਗਾ,(ਦੇਵ ਇੰਦਰਜੀਤ):ਸ਼ਹੀਦ ਭਗਤ ਸਿੰਘ ਨਗਰ ਵਾਰਡ ਨੰਬਰ 9 ਵਿਖੇ ਕਾਂਗਰਸ ਦੇ ਉਮੀਦਵਾਰ ਬੀਬੀ ਪਰਮਜੀਤ ਕੌਰ ਸਿੱਧੂ ਪਤਨੀ ਸਾਬਕਾ ਕੌਂਸਲਰ ਨਰਿੰਦਰਪਾਲ ਸਿੰਘ ਸਿੱਧੂ ਚੋਣ ਲੜ ਰਹੇ ਹਨ, ਜਦਕਿ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕੁਲਵਿੰਦਰ ਕੌਰ ਪਤਨੀ ਗੁਰਤੇਜ ਸਿੰਘ ਲੜ ਰਹੇ ਹਨ।

ਬੀਤੀ ਦੇਰ ਰਾਤ ਜਦੋਂ ਕੁਲਵਿੰਦਰ ਕੌਰ ਆਪਣੇ ਸਮਰਥਕਾਂ ਨਾਲ ਚੋਣ ਪ੍ਰਚਾਰ ਕਰ ਰਹੇ ਸਨ ਤਾਂ ਕਾਂਗਰਸੀ ਉਮੀਦਵਾਰ ਪਰਮਜੀਤ ਕੌਰ ਸਿੱਧੂ ਦੇ ਪਤੀ ਨਰਿੰਦਰਪਾਲ ਸਿੰਘ ਸਿੱਧੂ ਆਪਣੇ ਸਮਰਥਕਾਂ ਨਾਲ ਉੱਥੇ ਆ ਗਏ ਅਤੇ ਉਨ੍ਹਾਂ ਦਾ ਆਪਸ 'ਚ ਤਕਰਾਰ ਹੋ ਗਿਆ।

ਜਿਕਰਯੋਗ ਹੈ ਕੀ ਇਹ ਤਕਰਾਰ ਉਸ ਸਮੇਂ ਹਿੰਸਕ ਹੋ ਗਿਆ, ਜਦੋਂ ਦੋਹਾਂ ਪਾਰਟੀਆਂ ਦੇ ਸਮਰਥਕ ਉੱਥੇ ਇਕੱਠੇ ਹੋਣੇ ਸ਼ੁਰੂ ਹੋ ਗਏ। ਇਸੇ ਦੌਰਾਨ ਗੱਡੀਆਂ ਦੀ ਭੰਨ-ਤੋੜ ਕਰਨ ਦੇ ਨਾਲ ਕਾਂਗਰਸੀ ਉਮੀਦਵਾਰ ਨਰਿੰਦਰਪਾਲ ਸਿੰਘ ਸਿੱਧੂ ਦੇ ਬੇਟੇ ਨੇ ਦੋ ਵਿਅਕਤੀਆਂ ਗੱਡੀ ਚੜ੍ਹਾ ਦਿੱਤੀ ਅਤੇ ਇਸ ਦੌਰਾਨ ਜਗਦੀਪ ਸਿੰਘ ਭੋਲਾ ਤਾਰੇ ਵਾਲਾ ਸਾਬਕਾ ਸਰਪੰਚ ਅਤੇ ਹਰਮੰਦਰ ਸਿੰਘ ਗਿੱਲ ਵਾਸੀ ਸ਼ਹੀਦ ਭਗਤ ਸਿੰਘ ਨਗਰ ਦੀ ਮੌਤ ਹੋ ਗਈ।