ਫਿਲਮ ਅਦਾਕਾਰ ਰਾਣਾ ਜੰਗ ਬਹਾਦੁਰ ਗ੍ਰਿਫਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਫਿਲਮਾਂ ਦੇ ਅਦਾਕਾਰ ਰਾਣਾ ਜੰਗ ਬਹਾਦਰ ਨੂੰ ਆਖਿਰਕਾਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਭਗਵਾਨ ਵਾਲਮੀਕਿ ਮਹਾਰਾਜ ਜੀ  'ਤੇ ਅਪਮਾਨਜਨਕ ਟਿੱਪਣੀ ਕਰਨ 'ਤੇ ਵਾਲਮੀਕਿ ਸਮਾਜ ਦੇ ਲੋਕਾਂ ਵੱਲੋਂ ਰਾਣਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਵਾਲਮੀਕਿ ਸਮਾਜ ਦੇ ਲੋਕਾਂ ਨੇ ਕਿਹਾ ਕਿ ਰਾਣਾ ਜੰਗ ਬਹਾਦਰ ਨੇ ਇੱਕ ਟੀਵੀ ਸ਼ੋਅ ਦੌਰਾਨ ਭਗਵਾਨ ਵਾਲਮੀਕਿ ਮਹਾਰਾਜ ਜੀ  ਬਾਰੇ ਟਿੱਪਣੀ ਕਰਕੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

ਰਾਣਾ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਵਾਲਮੀਕਿ ਭਾਈਚਾਰੇ ਨੇ ਪੁਲੀਸ ਅਧਿਕਾਰੀਆਂ ਤੋਂ ਉਸ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਵੀ ਕੀਤੀ ਸੀ ਪਰ ਗ੍ਰਿਫ਼ਤਾਰੀ ਨਾ ਹੋਣ ’ਤੇ ਸਮਾਜ ਦੇ ਲੋਕਾਂ ਨੇ ਪਿਛਲੇ ਦਿਨੀਂ ਭਗਵਾਨ ਵਾਲਮੀਕੀ ਚੌਕ ਵਿੱਚ ਧਰਨਾ ਦਿੱਤਾ ਸੀ।

ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰੀ ਤੋਂ ਬਚਣ ਲਈ ਰਾਣਾ ਜੰਗ ਬਹਾਦੁਰ ਨੇ ਜ਼ਿਲਾ ਅਤੇ ਸੈਸ਼ਨ ਕੋਰਟ ਜਲੰਧਰ 'ਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ ਪਰ ਅਦਾਲਤ ਨੇ ਉਸ ਨੂੰ ਕੋਈ ਰਾਹਤ ਨਹੀਂ ਦਿੱਤੀ। ਉਸ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਕਿਹਾ ਗਿਆ ਸੀ।