ਵੈੱਬ ਡੈਸਕ (ਵਿਕਰਮ ਸਹਿਜਪਾਲ) : ਤੁਹਾਨੂੰ ਦੱਸ ਦਈਏ ਕਿ ਮੈਕਸੀਕੋ 'ਚ ਪ੍ਰਸਿੱਧ ਕੈਰੇਬੀਆਈ ਰਿਜ਼ਾਟਰ ਕੈਨਕਨ ਦੇ ਇਕ ਬਾਰ 'ਚ ਅਣਪਛਾਤੇ ਬੰਦੂਕਧਾਰੀਆਂ ਨੇ ਸ਼ੁੱਕਰਵਾਰ ਨੂੰ ਗੋਲੀਬਾਰੀ ਕੀਤੀ, ਜਿਸ ਕਾਰਨ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਸਥਾਨਕ ਮੀਡੀਆ ਦੀ ਰਿਪੋਰਟ ਮੁਤਾਬਕ ਬਦਮਾਸ਼ਾਂ ਨੇ ਸ਼ੁੱਕਰਵਾਰ ਰਾਤ 11.30 ਵਜੇ ਧਮਾਕਾ ਹੋਣ ਮਗਰੋਂ 'ਲਾ ਕੁਕਾ' ਕਲੱਬ 'ਚ ਲੋਕਾਂ 'ਤੇ ਗੋਲੀਬਾਰੀ ਕੀਤੀ, ਜਿਸ ਦੇ ਕਾਰਨ ਘੱਟ ਤੋਂ ਘੱਟ 5 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਲੋਕਾਂ ਨੇ ਪੁਲਸ ਨੂੰ ਦੱਸਿਆ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਦੇ ਬਾਅਦ 3 ਤੋਂ 5 ਬਦਮਾਸ਼ ਇਕ ਕਾਰ 'ਚ ਸਵਾਰ ਹੋ ਕੇ ਘਟਨਾ ਵਾਲੇ ਸਥਾਨ ਤੋਂ ਫਰਾਰ ਹੋ ਗਏ।


