ਫਗਵਾੜਾ : LPU ਦੇ ਬਾਹਰ ਹੋਈ ਗੋਲੀਬਾਰੀ, ਜਾਣੋ ਪੂਰਾ ਮਾਮਲਾ

by jagjeetkaur

ਪੰਜਾਬ ਦੇ ਫਗਵਾੜਾ ‘ਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ. ਪੀ. ਯੂ.) ਦੇ ਲਾਅ ਗੇਟ ਦੇ ਬਾਹਰ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਝੜਪ ਹੋ ਗਈ। ਇਕ ਗੁੱਟ ਨੇ ਨੌਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਇਸ ਤੋਂ ਇਲਾਵਾ ਲੜਾਈ ਵਿੱਚ ਦੂਜੇ ਧੜੇ ਦੇ ਦੋ ਨੌਜਵਾਨਾਂ ਦੇ ਸਿਰ ਵੀ ਸੱਟਾਂ ਲੱਗ ਗਈਆਂ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮਾਮਲਾ ਪੁਰਾਣੀ ਰੰਜਿਸ਼ ਨਾਲ ਜੁੜਿਆ ਹੋਇਆ ਹੈ।

ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਸਤਿਅਮ ਕੁਮਾਰ ਨੇ ਦੱਸਿਆ ਕਿ ਬੀਤੇ ਸ਼ੁੱਕਰਵਾਰ-ਸ਼ਨੀਵਾਰ ਦੀ ਰਾਤ ਕਰੀਬ 2.30 ਵਜੇ ਉਹ ਆਪਣੇ ਦੋਸਤ ਦੇ ਜਨਮ ਦਿਨ ਦੀ ਪਾਰਟੀ ਤੋਂ ਵਿਹਲਾ ਹੋ ਕੇ ਗ੍ਰੀਨ ਵੈਲੀ ਇਲਾਕੇ ਦੀ ਗਲੀ ਦੇ ਬਾਹਰ ਖੜ੍ਹਾ ਸੀ। ਇਸ ਦੌਰਾਨ ਕੁਝ ਨੌਜਵਾਨ 3 ਬਾਈਕ ‘ਤੇ ਸਵਾਰ ਹੋ ਕੇ ਆਏ ਅਤੇ ਲੜਾਈ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਮਨੀ ਨਾਮਕ ਨੌਜਵਾਨ ਨੇ ਗੋਲੀਆਂ ਚਲਾ ਦਿੱਤੀਆਂ।

ਇੱਕ ਗੋਲੀ ਉਸਦੀ ਬਾਂਹ ਨੂੰ ਛੂਹ ਗਈ ਅਤੇ ਇੱਕ ਉਸਦੇ ਢਿੱਡ ਵਿੱਚੋਂ ਲੰਘ ਗਈ। ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ। ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ।ਸਤਿਅਮ ਦਾ ਦੋਸ਼ ਹੈ ਕਿ ਮਣੀ ਕੁਝ ਦਿਨ ਪਹਿਲਾਂ ਹੀ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਉਸ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਉਹ ਕਪੂਰਥਲਾ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਸੀ।

ਦੂਜੀ ਧਿਰ ਦੇ ਆਦਰਸ਼ ਤ੍ਰਿਪਾਠੀ ਨੇ ਦੱਸਿਆ ਕਿ ਸਤਿਅਮ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਸਾਡੇ ’ਤੇ ਹਮਲਾ ਕੀਤਾ। ਰਾਤ ਨੂੰ ਜਦੋਂ ਮੈਂ ਆਪਣੇ ਦੋਸਤ ਨੂੰ ਲੈਣ ਲਈ ਉੱਥੇ ਪਹੁੰਚਿਆ ਤਾਂ ਸਤਿਅਮ ਅਤੇ ਉਸ ਦੇ ਸਾਥੀ ਮੇਰੇ ਦੋਸਤ ਦੀ ਕੁੱਟਮਾਰ ਕਰ ਰਹੇ ਸਨ। ਜਦੋਂ ਮੈਂ ਉਨ੍ਹਾਂ ਨੂੰ ਛੁਡਾਉਣ ਲਈ ਅੱਗੇ ਵਧਿਆ ਤਾਂ ਉਨ੍ਹਾਂ ਨੇ ਹਮਲਾ ਕਰ ਦਿੱਤਾ। ਉਸ ਨੇ ਬੈਲਟ ਅਤੇ ਬਰੇਸਲੇਟ ਨਾਲ ਹਮਲਾ ਕੀਤਾ। ਸਾਡੀ ਕੋਈ ਪੁਰਾਣੀ ਦੁਸ਼ਮਣੀ ਨਹੀਂ ਸੀ। ਮੇਰੇ ਦੋਸਤ ਦਾ ਸਤਿਅਮ ਨਾਲ ਪਹਿਲਾਂ ਵੀ ਝਗੜਾ ਹੋਇਆ ਸੀ।

ਇਸ ਤੋਂ ਬਾਅਦ ਜਦੋਂ ਮੈਂ ਇਲਾਜ ਲਈ ਫਗਵਾੜਾ ਸਿਵਲ ਹਸਪਤਾਲ ਪਹੁੰਚਿਆ ਤਾਂ ਸਤਿਆਮ ਦੇ ਸਾਥੀਆਂ ਨੇ ਹਸਪਤਾਲ ਦੇ ਗੇਟ ‘ਤੇ ਮੇਰੇ ‘ਤੇ ਵੀ ਹਮਲਾ ਕਰ ਦਿੱਤਾ। ਫਗਵਾੜਾ ਦੀ ਐਸਪੀ ਰੁਪਿੰਦਰ ਕੌਰ ਨੇ ਦੱਸਿਆ ਕਿ ਮਾਮਲੇ ਵਿੱਚ ਕਰੀਬ 7 ਤੋਂ 8 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਨੇ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

More News

NRI Post
..
NRI Post
..
NRI Post
..