ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ‘ਚ ਕੈਦੀ ਦੀ ਮੌਤ

by jagjeetkaur

ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਧਾਰਾ 302 ਤਹਿਤ ਸਜ਼ਾ ਕੱਟ ਰਹੇ ਇੱਕ ਕੈਦੀ ਦੀ ਮੌਤ ਹੋ ਗਈ। ਬੀਤੇ ਸੋਮਵਾਰ ਰਾਤ ਨੂੰ ਜੇਲ੍ਹ ਵਿੱਚ ਕੈਦੀ ਦੀ ਸਿਹਤ ਵਿਗੜ ਗਈ। ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਕੈਦੀ ਰੁਪਿੰਦਰ ਸਿੰਘ ਵਾਸੀ ਪਿੰਡ ਵਾੜਾ ਪੋਹਵਿੰਡੀਆਂ (ਜੀਰਾ) ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੇਰ ਰਾਤ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਫ਼ੋਨ ਕਰਕੇ ਕਿਹਾ ਕਿ ਰੁਪਿੰਦਰ ਦੀ ਤਬੀਅਤ ਖ਼ਰਾਬ ਹੋ ਗਈ ਹੈ, ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਾਵੇ।  

ਮੰਗਲਵਾਰ ਸਵੇਰੇ ਜਦੋਂ ਅਸੀਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਪਹੁੰਚੇ ਤਾਂ ਪਤਾ ਲੱਗਾ ਕਿ ਰੁਪਿੰਦਰ ਦੀ ਮੌਤ ਹੋ ਚੁੱਕੀ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਡਾਕਟਰਾਂ ਦਾ ਕਹਿਣਾ ਹੈ ਕਿ ਰੁਪਿੰਦਰ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।

More News

NRI Post
..
NRI Post
..
NRI Post
..