ਪਹਿਲਾਂ ਦੋਸਤ ਦਾ ਕੀਤਾ ਕਤਲ, ਫਿਰ ਸ਼ਾਤੀ ਲਈ ਕਰਵਾਇਆ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੋਸਤਾਂ ਨੇ ਆਪਣੇ ਹੀ ਦੋਸਤ ਦਾ ਬੇਰਹਿਮੀ ਨਾਲ ਕਤਲ ਕਰਕੇ ਲਾਸ਼ ਨੂੰ ਨਹਿਰ 'ਚ ਸੁੱਟ ਦਿੱਤਾ। ਇਸ ਤੋਂ ਬਾਅਦ ਆਤਮਿਕ ਸ਼ਾਤੀ ਲਈ ਕੀਰਤਪੁਰ ਸਾਹਿਬ ਜਾ ਕੇ ਪਾਠ ਵੀ ਕਰਵਾਇਆ। ਦੱਸਿਆ ਜਾ ਰਿਹਾ ਦੋਸਤਾਂ ਨੇ ਪਰਿਵਾਰਿਕ ਮੈਬਰਾਂ ਨਾਲ ਮਿਲ ਕੇ ਥਾਣੇ 'ਚ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ਼ ਕਾਰਵਾਈ ਸੀ ਪਰ ਪੁਲਿਸ ਟੀਮ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਕਤਲ ਦੇ ਸਬੂਤ ਇਕੱਠੇ ਕੀਤੇ। ਜਿਸ ਤੋਂ ਬਾਅਦ ਪੁਲਿਸ ਨੇ ਮ੍ਰਿਤਕ ਗੁਰਚਰਨ ਸਿੰਘ ਦਾ ਕਤਲ ਕਰਨ ਵਾਲੇ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ।

ਦੋਸ਼ੀਆਂ ਦੀ ਪਛਾਣ ਗੁਰਵਿੰਦਰ ਸਿੰਘ ਤੇ ਗੁਰਮੀਤ ਸਿੰਘ ਦੇ ਰੂਪ 'ਚ ਹੋਈ ਹੈ ।ਦੋਵਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਮ੍ਰਿਤਕ ਦੀ ਲਾਸ਼ ਮਿਲੀ ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਰਛੀਨ ਦੇ ਰਹਿਣ ਵਾਲੇ ਭੁਪਿੰਦਰ ਸਿੰਘ ਨੇ ਪੁਲਿਸ ਥਾਣੇ ਸ਼ਿਕਾਇਤ ਦਰਜ਼ ਕਾਰਵਾਈ ਸੀ ਕਿ ਉਸ ਦੇ ਪਿਤਾ ਗੁਰਚਰਨ ਸਿੰਘ ਕਾਫੀ ਦਿਨਾਂ ਤੋਂ ਘਰੋਂ ਬਿਨਾਂ ਦੱਸੇ ਚਲੇ ਗਏ ਸਨ ਪਰ ਹਾਲੇ ਤੱਕ ਉਹ ਘਰ ਵਾਪਸ ਨਹੀ ਆਏ। ਜਾਂਚ ਦੌਰਾਨ ਪਰਿਵਾਰਿਕ ਮੈਬਰਾਂ ਨੇ ਸ਼ੱਕ ਜ਼ਾਹਿਰ ਕੀਤਾ ਕਿ ਗੁਰਚਰਨ ਸਿੰਘ ਦਾ ਕਤਲ ਹੋ ਗਿਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕੀਤੀ ।

ਜਾਂਚ ਦੌਰਾਨ ਪੁਲਿਸ ਨੂੰ ਕੁਝ ਅਜਿਹੇ ਸੁਰਾਗ ਮਿਲੇ ਹਨ, ਜੋ ਦੋਸ਼ੀਆਂ ਵੱਲ ਇਸ਼ਾਰਾ ਕਰ ਰਹੇ ਸਨ। ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਦੋਸ਼ੀਆਂ ਕੋਲੋਂ ਪੁੱਛਗਿੱਛ ਕੀਤੀ ਤਾਂ ਦੋਵਾਂ ਨੇ ਆਪਣਾ ਗੁਨਾਹ ਕਬੂਲ ਕਰ ਲਿਆ।ਪੁੱਛਗਿੱਛ ਵਿੱਚ ਦੋਸ਼ੀਆਂ ਨੇ ਕਿਹਾ ਕਿ ਗੁਰਚਰਨ ਸਿੰਘ ਨਾਲ ਪੈਸਿਆਂ ਨੂੰ ਲੈ ਕੇ ਲੜਾਈ ਹੋ ਗਈ ਸੀ ।ਜਿਸ ਤੋਂ ਬਾਅਦ ਉਨ੍ਹਾਂ ਨੇ ਲੋਹੇ ਦੇ ਰਾਡ ਨਾਲ ਉਸ 'ਤੇ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।