ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪਰਬ ਨੂੰ ਲੈ ਕੇ ਸੰਗਤਾਂ ਵੱਲੋਂ ਹਾਜ਼ਰੀ ਭਰੀ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਵੇਰੇ ਜਿੱਥੇ ਨਗਰ ਕੀਰਤਨ ਕੱਢਿਆ ਗਿਆ, ਉੱਥੇ ਹੀ ਸੁੰਦਰ ਜਲੌਅ ਸਜਾਏ ਗਏ ਸਨ ਅਤੇ ਕਥਾ ਵਿਚਾਰਾਂ ਹੋਈਆਂ।ਸ਼ਾਮ ਨੂੰ ਆਰਤੀ ਤੋਂ ਬਾਅਦ ਹਰਮਿੰਦਰ ਸਾਹਿਬ ਵਿਖੇ ਸੁੰਦਰ ਆਤਿਸ਼ਬਾਜ਼ੀ ਵੀ ਕੀਤੀ ਗਈ।
ਓਥੇ ਹੀ ਇਸ ਮੌਕੇ ਸੰਗਤਾਂ ਨੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਦੇ ਵਿੱਚ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੀਪਮਾਲਾ ਵੀ ਕੀਤੀ।



